
ਪਠਾਨਕੋਟ, 18 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 23.69 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 17 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21970 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 21406 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 9240 ਮੀਟਰਿਕ ਟਨ, ਐਫ.ਸੀ.ਆਈ. ਨੇ 5913 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 3800 ਮੀਟਰਿਕ ਟਨ, ਪਨਸਪ ੧੨੫੫ ਮੀਟਰਿਕ ਟਨ ਅਤੇ ਮਾਰਕਫੈਡ ਨੇ 1198 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 16689 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ੪੮ ਘੰਟਿਆਂ ਤੋਂ ਪਹਿਲਾਂ ਪਹਿਲਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕਰਾਉਣ।
Punjab Post Daily Online Newspaper & Print Media