Monday, March 30, 2026

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਰਾਮਪੁਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਕਿਸਾਨ ਝੋਨੇ ਦੀ ਲਵਾਈ 15 ਜੂਨ ਤੋਂ ਪਹਿਲਾਂ ਨਾ ਕਰਨ – ਡਾ. ਵਿਰਕ

PPN1905201501

ਬਟਾਲਾ, 19 ਮਈ (ਨਰਿੰਦਰ ਬਰਨਾਲ) – ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਗੁਰਦਾਸਪੁਰ ਵੱਲੋਂ ਬਲਾਕ ਕਾਦੀਆਂ ਦੇ ਪਿੰਡ ਰਾਮਪੁਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਖੇਤੀਬਾੜੀ ਕੈਂਪ ਵਿੱਚ ਡਾ. ਗੁਰਦੇਵ ਸਿੰਘ ਵਿਰਕ ਸਿਖਲਾਈ ਅਫਸਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ, ਜਦ ਕਿ ਕੈਂਪ ਦੀ ਪ੍ਰਧਾਨਗੀ ਡਾ. ਜਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਕਾਦੀਆਂ ਨੇ ਕੀਤੀ। ਇਸ ਮੌਕੇ ਡਾ ਸ਼ਾਹਬਾਜ਼ ਸਿੰਘ ਚੀਮਾ ਖੇਤੀਬਾੜੀ ਵਿਕਾਸ ਅਫਸਰ (ਮੰਡੀਕਰਨ), ਇੰਜ: ਮਲਕੀਅਤ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ), ਹਰਪ੍ਰੀਤ ਸਿੰਘ, ਨਿਤੇਸ਼ ਕੁਮਾਰ, ਹਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਡਾ. ਗੁਰਦੇਵ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਲਵਾਈ 15 ਜੂਨ ਨੂੰ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਧਰਤ ਹੇਠਲੇ ਪਾਣੀ ਦੀ ਵੱਧ ਤੋਂ ਵੱਧ ਬਚਤ ਕੀਤੀ ਜਾ ਸਕੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਬੇਹਤਰ ਭਵਿੱਖ ਲਈ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਤਕਨੀਕ ਦਾ ਯੁੱਗ ਹੈ ਅਤੇ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਦਿਆਂ ਹੋਇਆਂ ਤਕਨੀਕ ਅਧਾਰਤ ਖੇਤੀ ਹੀ ਕਰਨੀ ਚਾਹੀਦੀ ਹੈ।
ਇਸ ਮੌਕੇ ਡਾ. ਜਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਪੂਸਾ ਬਾਸਮਤੀ 1509 ਦੀ ਖ੍ਰੀਦ ਆਮ ਕਰਕੇ ਪ੍ਰਾਂਈਵੇਟ ਵਪਾਰੀਆਂ ਵੱਲੋਂ ਕੀਤੀ ਜਾਂਦੀ ਹੈ ਅਤੇ ਉਨਾਂ ਐਲਾਨ ਕਰ ਦਿੱਤਾ ਹੈ ਕਿ ਵਿਦੇਸ਼ਾਂ ਵਿੱਚ 1509 ਦੀ ਮੰਗ ਘੱਟ ਹੋਣ ਕਾਰਨ ਇਸ ਦੀ ਖ੍ਰੀਦ ਵੱਡੇ ਪੱਧਰ ਤੇ ਨਹੀਂ ਕਰਨਗੇ। ਇਸ ਲਈ ਕਿਸਾਨਾਂ ਨੂੰ 1509 ਕਿਸਮ ਦੀ ਲਵਾਈ ਸੋਚ ਵਿਚਾਰ ਕੇ ਹੀ ਕਰਨੀ ਚਾਹੀਦੀ ਹੈ। ਉਨਾਂ ਕਿਸਾਨਾਂ ਨੁੰ ਰਾਸ਼ਟਰੀ ਪੈਨਸ਼ਨ ਸਕੀਮ ਅਪਨਾਉਣ ਲਈ ਪ੍ਰੇਰਿਤ ਵੀ ਕੀਤਾ।ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਕਿਹਾ ਕਿ ਮਜ਼ਦੂਰੀ ਸੰਕਟ ਦੇ ਹੱਲ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਂਵਾਂ ਜਾਣ ਤੋਂ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ ਤਾਂ ਹੁੰਦੀ ਹੈ, ਇਸ ਦੇ ਨਾਲ ਹੀ ਮਜ਼ਦੂਰੀ ਅਤੇ ਪੈਸੇ ਦੀ ਬੱਚਤ ਵੀ ਹੁੰਦੀ ਹੈ।ਉਨਾਂ ਨੇ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ‘ਤੇ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਕਣਕ ਦੀ ਫਸਲ ਨੂੰ ਡਾਇਆ ਖਾਦ ਪਾਈ ਗਈ ਹੋਵੇ ਤਾਂ ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਡਾਇਆ ਖਾਦ ਨਹੀਂ ਪਾਉਣੀ ਚਾਹੀਦੀ।ਇੰਜ. ਮਲਕੀਤ ਸਿੰਘ ਨੇ ਵੱਖ ਵੱਖ ਸਕੀਮਾਂ ਤਹਿਤ ਸਬਸਿਡੀ ਤੇ ਦਿੱਤੇ ਜਾ ਰਹੇ ਖੇਤੀ ਸੰਦ, ਉਨਾਂ ਦੀ ਵਰਤੋਂ ਅਤੇ ਸਾਂਭ ਸੰਭਾਲ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਹਰਪ੍ਰੀਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਹਰੀ ਖਾਦ ਲਈ ਜੰਤਰ ਦਾ ਬੀਜ ਅਤੇ ਜਿੰਕ ਸਲਫੇਟ ਸਬਸਿਡੀ ਤੇ ਦਿੱਤੀ ਜਾ ਰਹੀ ਹੈ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply