Monday, March 30, 2026

ਡਾ. ਨਛੱਤਰ ਸਿੰਘ ਨੇ ਬਾਬਾ ਫ਼ਰੀਦ ਗਰੁੱਪ ਦੇ ਡਾਇਰੈਕਟਰ (ਅਕਾਦਮਿਕ) ਵਜੋਂ ਅਹੁੱਦਾ ਸੰਭਾਲਿਆ

PPN1905201505

ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ, ਅੰਗਰੇਜ਼ ਸਿੰਘ ਵਿੱਕੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਈ ਇਹ ਗੱਲ ਬੜੇ ਮਾਣ ਵਾਲੀ ਹੈ ਕਿ ਦਿਹਾਤੀ ਬੈਂਕਿੰਗ ਇੰਡਸਟਰੀ ਅਤੇ ਅਕਾਦਮਿਕ ਖੇਤਰ ਦੀ ਜਾਣੀ ਪਹਿਚਾਣੀ ਤੇ ਬਹੁਤ ਹੀ ਸਤਿਕਾਰਯੋਗ ਸਖ਼ਸ਼ੀਅਤ ਡਾ. ਨਛੱਤਰ ਸਿੰਘ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਵਿਖੇ ਡਾਇਰੈਕਟਰ (ਅਕਾਦਮਿਕ) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਸਰਗਰਮ ਅਤੇ ਨਵੇਂ ਵਿਚਾਰਾਂ ਵਾਲੇ ਆਗੂ ਹਨ ਜੋ ਵਿਦਿਅਕ ਅਦਾਰਿਆਂ, ਬੈਂਕਾਂ ਅਤੇ ਸਰਕਾਰੀ ਸੰਗਠਨਾਂ ਦੇ ਪ੍ਰਬੰਧਨ, ਆਯੋਜਨ ਅਤੇ ਸਹਿਮਤ ਕਰਨ ਦੀ ਪੂਰੀ ਸਮਰੱਥਾ ਰੱਖਦੇ ਹਨ। ਦਿਹਾਤੀ ਕਰੈਡਿਟ ਸਿਸਟਮ ਦੇ ਖੇਤਰ ਵਿੱਚ ਡਾ. ਨਛੱਤਰ ਸਿੰਘ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਉਹਨਾਂ ਨੇ ਸਹਿਕਾਰੀ ਬੈਂਕਾਂ ਲਈ ਬਹਤ ਸਾਰੇ ਦਸਤਾਵੇਜ਼ ਵੀ ਲਿਖੇ ਹਨ। ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਸੰਗਠਨਾਂ ਵਿੱਚ 30 ਸਾਲ ਤੋਂ ਵੀ ਵੱਧ ਸਮੇਂ ਦਾ ਅਨੁਭਵ ਹਾਸਲ ਕਰ ਚੁੱਕੇ ਡਾ. ਨਛੱਤਰ ਸਿੰਘ ਨੇ ਕੋਆਪ੍ਰੇਟਿਵ ਸਟਾਫ਼ ਟਰੇਨਿੰਗ ਇੰਸਟੀਚਿਊਟ ਦੇ ਪ੍ਰਿੰਸੀਪਲ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਤੋ ਹੋਣ ਤੋਂ ਬਾਅਦ ਆਪਣੀਆਂ ਸੇਵਾਵਾਂ ਦੇਣ ਲਈ ਉਤਰੀ ਭਾਰਤ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੂੰ ਚੁਣਿਆ ਹੈ।
ਡਾ. ਨਛੱਤਰ ਸਿੰਘ ਨੇ ਹਿਮਾਚਲ ਯੂਨੀਵਰਸਿਟੀ, ਸ਼ਿਮਲਾ ਤੋਂ ਕਾਮਰਸ ਵਿਸ਼ੇ ਵਿੱਚ ਪੋਸਟ ਗ੍ਰੈਜੂਏਸ਼ਨ ਕਰਨ ਤੋਂ ਬਾਦ ਪੀ.ਐਚ ਡੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਤੋਂ ਕੀਤੀ ਅਤੇ ਸੀ.ਏ.ਆਈ.ਆਈ.ਬੀ. ਇੰਡੀਅਨ ਇੰਸਟੀਚਿਊਟ ਆਫ਼ ਬੈਕਿੰਗ ਐਂਡ ਫ਼ਾਇਨਾਂਸ , ਮੁੰਬਈ ਤੋਂ ਕੀਤੀ ਹੈ। ਫ਼ਾਇਨਾਂਸ ਪ੍ਰਬੰਧਨ ਤੇ ਅਕਾਊਂਟਸ, ਬੈਕਿੰਗ ਲਾਅ ਤੇ ਪ੍ਰੈਕਟਿਸ ਅਤੇ ਦਿਹਾਤੀ ਅਰਥਸਾਸ਼ਤਰ ਆਦਿ ਖੇਤਰਾਂ ਦੇ ਉਹ ਮਾਹਿਰ ਹਨ ਅਤੇ ਇਸ ਬਾਰੇ ਉਹਨਾਂ ਨੇ ਬਹੁਤ ਸਾਰੀਆਂ ਪੁਸਤਕਾਂ ਅਤੇ ਖੋਜ ਨਿਬੰਧ ਵੀ ਲਿਖੇ ਹਨ। ਡਾ. ਨਛੱਤਰ ਸਿੰਘ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਫੋਰਮਾਂ ਵਿੱਚ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਬਾਰੇ ਆਪਣੀਆਂ ਬੇਹਤਰੀਨ ਪੇਸ਼ਕਾਰੀਆਂ ਦਿੱਤੀਆਂ। ਉਹਨਾਂ ਦੀ ਨਿਗਰਾਨੀ ਵਿੱਚ ਅਨੇਕਾਂ ਵਿਦਿਆਰਥੀਆਂ ਨੇ ਐਮ.ਫਿਲ. ਅਤੇ ਪੀ.ਐਚ.ਡੀ. ਦੀ ਪੜ੍ਹਾਈ ਪੂਰੀ ਕੀਤੀ ਹੈ। ਉਹਨਾਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਿਖੇ ਵਾਇਸ ਚਾਂਸਲਰ ਦੇ ਸਲਾਹਕਾਰ ਵਜੋਂ ਵੀ ਲੰਮਾਂ ਸਮਾਂ ਕੰਮ ਕੀਤਾ ਅਤੇ ਸਮੇਂ ਸਮੇਂ ਤੇ ਰਜਿਸਟਰਾਰ, ਕੰਟਰੋਲਰ ਪ੍ਰੀਖਿਆਵਾਂ, ਮੁੱਖ ਕੰਟਰੋਲਰ ਫ਼ਾਇਨਾਂਸ , ਡੀਨ (ਯੋਜਨਾ ਅਤੇ ਵਿਕਾਸ), ਡੀਨ (ਫੈਕਲਟੀ ਵਿਕਾਸ ਪ੍ਰੋਗਰਾਮ) ਆਦਿ ਦੇ ਕੰਮਾਂ ਨੂੰ ਵੀ ਦੇਖਿਆ । ਉਹਨਾਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੂੰ ਤਰੱਕੀ ਦੀ ਲੀਹਾਂ ਤੇ ਲਿਆਉਣ ਵਿੱਚ ਆਪਣਾ ਭਰਪੂਰ ਯੋਗਦਾਨ ਪਾਇਆ ਜਿਸ ਬਾਰੇ ਸਾਰੇ ਭਲੀ ਭਾਂਤ ਜਾਣੂ ਹਨ।
ਡਾ. ਨਛੱਤਰ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਬੰਧਕਾਂ ਵੱਲੋਂ ਜੋ ਜਿੰਮੇਵਾਰੀ ਉਹਨਾਂ ਨੂੰ ਦਿੱਤੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਇਸ ਸੰਸਥਾ ਦੇ ਸਮੁੱਚੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਊਹਨਾਂ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨਾਲ ਜੁੜਨ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਹੁਤ ਹੀ ਥੋੜੇ ਸਮੇਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੀ ਇਸ ਸੰਸਥਾ ਨੇ ਸਿੱਖਿਆ ਖੇਤਰ ਦੇ ਨਾਲ-ਨਾਲ ਸਮਾਜਿਕ ਖੇਤਰ ਵਿੱਚ ਵੀ ਭਰਪੂਰ ਯੋਗਦਾਨ ਪਾਇਆ ਹੈ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਡਾ. ਨਛੱਤਰ ਸਿੰਘ ਨੂੰ ਜੀ ਆਇਆਂ ਕਿਹਾ ਅਤੇ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਨੇੜੇ ਰਹਿ ਕੇ ਕੰਮ ਕਰਨ ਵਾਲੇ ਅਤੇ ਬਹੁਤ ਹੀ ਉਚ ਸ਼ਕਤੀ ਕਮੇਟੀਆਂ ਦੇ ਮੈਂਬਰ ਰਹਿ ਚੁੱਕੇ ਡਾ. ਨਛੱਤਰ ਸਿੰਘ ਵਰਗੀ ਮੰਨੀ ਪ੍ਰਮੰਨੀ ਸਖਸ਼ੀਅਤ ਵੱਲੋਂ ਆਪਣੀ ਸੇਵਾ ਮੁਕਤੀ ਤੋਂ ਬਾਦ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੂੰ ਆਪਣੀਆਂ ਸੇਵਾਵਾਂ ਦੇਣ ਲਈ ਪਹਿਲ ਦੇਣਾ ਸੰਸਥਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply