
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਕਚਹਿਰੀਆਂ ਵਿਚ ਅਕਾਲੀ ਵਰਕਰਾਂ ਦੇ ਭਾਰੀ ਇੱਕਠ ਵਿਚ ਜਗਦੀਪ ਸਿੰਘ ਨਕੱਈ ਨੇ ਅੱਜ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿੱਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦਾ ਅਹੁੱਦਾ ਸੰਭਾਲਿਆ। ਇਸ ਮੌਕੇ ‘ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਨਕੱਈ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸz. ਪ੍ਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੁਆਰਾ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਤਨ ਮਨ ਨਾਲ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਰਾਹੀਂ ਜਿਹੜੇ ਵਿਕਾਸ ਕਾਰਜ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੀਤੇ ਜਾਣੇ ਹਨ ਉਨ੍ਹਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ‘ਤੇ ਵਿਧਾਇਕ ਤਲਵੰਡੀ ਸਾਬੋ ਜੀਤ ਮਹਿੰਦਰ ਸਿੰਘ ਸਿੱਧੂ, ਵਿਧਾਇਕ ਬਠਿੰਡਾ (ਦਿਹਾਤੀ) ਦਰਸ਼ਨ ਸਿੰਘ ਕੋਟਫੱਤਾ, ਚੇਅਰਮੈਨ ਪਨਸੀਡ ਸੁਖਵਿੰਦਰ ਸਿੰਘ ਔਲਖ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਪ੍ਰੈਸ ਸਕੱਤਰ ਅਕਾਲੀ ਦਲ ਓਮ ਪ੍ਰਕਾਸ਼ ਸ਼ਰਮਾ ਤੋਂ ਇਲਾਵਾ ਵੱਖ-ਵੱਖ ਮਾਰਕੀਟ ਕਮੇਟੀਆਂ ਅਤੇ ਬਲਾਕ ਸੰਮਤੀਆਂ ਦੇ ਚੈਅਰਮੇਨ ਅਤੇ ਮੈਂਬਰ ਵੀ ਸ਼ਾਮਲ ਸਨ।
Punjab Post Daily Online Newspaper & Print Media