Tuesday, March 31, 2026

ਪਠਾਨਕੋਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਦਸੰਬਰ ਤੱਕ ਹੋਵੇਗਾ ਮੁਕੰਮਲ

PPN1905201513

ਪਠਾਨਕੋਟ, 19 ਮਈ (ਪ.ਪ) – ਮਲਿਕਪੁਰ (ਪਠਾਨਕੋਟ) ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਦਸੰਬਰ, 2015 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਜਾਣਕਾਰੀ ਸz. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਡਾ. ਅਮਿਤ ਮਹਾਜਨ ਐਸ.ਡੀ.ਐਮ., ਪ੍ਰੌ: ਰਾਕੇਸ਼ ਕੁਮਾਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮਨਮੋਹਨ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਰਾਜੇਸ਼ ਗੁਪਤਾ ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਗੁਰਸ਼ਰਨ ਸਿੰਘ ਡੀ.ਐਫ.ਓ., ਰਾਜੇਸ਼ ਮਹਾਜਨ ਡੀ.ਐਫ.ਓ. ਵਾਈਲਡ ਲਾਈਫ਼, ਰਘਬੀਰ ਸਿੰਘ ਕਾਰਜਕਾਰੀ ਇੰਜੀਨੀਅਰ ਡਰੇਨਜ਼ ਵਿਭਾਗ, ਹਰਬੰਸ ਸਿੰਘ ਖਜ਼ਾਨਾ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜ਼ਾ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ ਅਤੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉਠਾਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ। ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਅਤੇ ਮੰਡੀ ਬੋਰਡ ਨੇ ਮੀਟਿੰਗ ਵਿੱਚ ਦੱਸਿਆ ਕਿ ਮੁਰੰਮਤ ਕੀਤੀ ਗਈਆਂ ਲਿੰਕ ਸੜਕਾਂ ਉੱਪਰ ਪ੍ਰੀਮਿਕਸ ਪਾਉਣ ਦਾ ਕੰਮ ਲਗਭਗ ਮੁਕੰਮਲ ਕਰ ਲਿਆ ਗਿਆ ਹੈ ਅਤੇ ਰਹਿੰਦੀਆਂ ਸੜਕਾਂ ਉੱਪਰ ਪ੍ਰੀਮਿਕਸ ਪਾਉਣ ਦਾ ਕੰਮ 31 ਮਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।
ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਆਪਣੇ ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾ ਅਤੇ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਉਣ ਲਈ ਹਰ ਸਭੰਵ ਕੋਸ਼ਿਸ ਕੀਤੀ ਜਾਵੇਗੀ ਅਤੇ ਵਿਕਾਸ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ।

Check Also

ਸਾਹਿਤਕਾਰ ਜਗਮੋਹਨ ਸਿੰਘ ਲੱਕੀ ਦਾ ਸਨਮਾਨ

ਪਟਿਆਲਾ, 31 ਮਾਰਚ (ਪੰਜਾਬ ਪੋਸਟ) – ਭਾਰਤ ਦੀਆਂ ਪੁਰਾਤਨ ਰਿਆਸਤਾਂ ਦਾ ਇਤਿਹਾਸ ਲਿਖ ਚੁੱਕੇ ਪ੍ਰਸਿੱਧ …

Leave a Reply