Monday, February 2, 2026

ਜ਼ਿਲ੍ਹਾ ਭਲਾਈ ਅਫ਼ਸਰ ਪਠਾਨਕੋਟ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ-2 ਕਰਮਚਾਰੀ ਗੈਰਹਾਜ਼ਰ

ਪਠਾਨਕੋਟ, 20 ਮਈ (ਪ.ਪ) – ਸਰਕਾਰੀ ਦਫ਼ਤਰਾਂ ਅੰਦਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਵੱਲੋਂ 19 ਮਈ ਨੂੰ ਸਵੇਰੇ 9-05 ਵਜੇ ਜ਼ਿਲ੍ਹਾ ਭਲਾਈ ਅਫ਼ਸਰ, ਪਠਾਨਕੋਟ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜ਼ਿਲ੍ਹਾ ਭਲਾਈ ਅਫ਼ਸਰ ਤੋਂ ਇਲਾਵਾ 2 ਕਰਮਚਾਰੀ ਗੈਰ ਹਾਜ਼ਰ ਪਾਏ ਗਏ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਪਠਾਨਕੋਟ ਦੇ ਦਫ਼ਤਰ ਦੀ ਚੈਕਿੰਗ ਕੀਤੀ ਗਈ ਤਾਂ ਸ਼੍ਰੀ ਮਨਜੀਤ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ ਗੈਰ ਹਾਜ਼ਰ ਮਿਲੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚੈਕਿੰਗ ਦੌਰਾਨ ਸ਼੍ਰੀ ਕੁਲਦੀਪ ਸਿੰਘ, ਸੇਵਾਦਾਰ ਅਤੇ ਸ਼੍ਰੀ ਜਗਦੀਪ ਸਿੰਘ ਸੇਵਾਦਾਰ ਵੀ ਗੈਰ ਹਾਜ਼ਰ ਪਾਏ ਗਏ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply