Sunday, March 22, 2026

7 ਪ੍ਰਾਇਮਰੀ ਸਕੂਲਾਂ ‘ਤੇ 13 ਲੱਖ 85 ਹਜ਼ਾਰ ਖਰਚ ਕੀਤੇ ਜਾ ਰਹੇ ਹਨ-ਡਿਪਟੀ ਸਪੀਕਰ ਬੱਬੂ

Dinesh Babbu

ਪਠਾਨਕੋਟ, 20 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਾਲ 2014-15 ਦੌਰਾਨ 7 ਪ੍ਰਾਇਮਰੀ ਸਕੂਲਾਂ ‘ਤੇ 13 ਲੱਖ 85 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਜਿਸ ਵਿਚੋਂ 3 ਲੱਖ 26 ਹਜਾਰ ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਚੱਕਰ ਦੀ ਮੇਜਰ ਰਿਪੇਅਰ ‘ਤੇ ਖਰਚ ਕੀਤੇ ਜਾ ਰਹੇ ਹਨ।

          ਡਿਪਟੀ ਸਪੀਕਰ ਨੇ ਦੱਸਿਆ ਕਿ ਉਪਰੋਕਤ ਰਾਸ਼ੀ ਵਿਚੋਂ 2 ਲੱਖ 70 ਹਜਾਰ ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਹਰਿਆਲ, 78000 ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਥੜ੍ਹਾ ਉੱਪਰਲਾ, 1 ਲੱਖ 4 ਹਜ਼ਾਰ ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਘੇਰ, 1 ਲੱਖ 68 ਹਜ਼ਾਰ ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਨਾਲੋਹ, 1 ਲੱਖ 2 ਹਜ਼ਾਰ ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਦਰਬਾਨ ਅਤੇ 3 ਲੱਖ 37 ਹਜ਼ਾਰ ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਕਾਸੀ ਬਰਵਾਨ ਦੀਆਂ ਇਮਾਰਤਾਂ ਦੀ ਮੇਜਰ ਰਿਪੇਅਰ ‘ਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਧੁਨਿਕ ਸਾਜੋ ਸਮਾਨ ਮੁਹੱਈਆ ਕਰਵਾਇਆ ਗਿਆ ਹੈ ਅਤੇ ਹਰੇਕ ਸਕੂਲ ਵਿੱਚ ਲੜਕਿਆਂ ਵਾਸਤੇ ਵੱਖਰੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਵਿੱਚ ਕਿਤਾਬਾਂ ਪੜ੍ਹਣ ਦੀ ਰੂਚੀ ਵਧਾਉਣ ਲਈ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਲਾਇਬ੍ਰੇਰੀਆਂ ਵੀ ਬਣਾਈਆਂ ਗਈਆਂ ਹਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply