
ਅਲਗੋਂ ਕੋਠੀ, 22 ਮਈ (ਹਰਦਿਆਲ ਸਿੰਘ ਭੈਣੀ) – ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸਿੱਖ ਇਤਿਹਾਸ, ਸਮਾਜ ਵਿੱਚ ਇਸਤਰੀ ਦਾ ਸਥਾਨ ਤੇ ਨੈਤਿਕ ਕਦਰਾਂ ਕੀਮਤਾਂ ਆਦਿ ਵਿਸ਼ਿਆਂ ਸਬੰਧੀ ਇੱਕ ਲਿਖਤੀ ਮੁਕਾਬਲਾ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ (ਤਰਨ ਤਾਰਨ) ਵਿਖੇ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਮੁੱਖ ਅਧਿਆਪਕ ਸz: ਸੁਭਿੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਸz: ਮਨਜੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਤੇ ਪ੍ਰਿ: ਆਈ.ਟੀ. ਕਾਲਜ ਭਗਵਾਨਪੁਰਾ ਨੂੰ ਜੀ ਆਇਆਂ ਕਣਿ ਉਪਰੰਤ ਹੋਈ।ਮੁਕਾਬਲੇ ਵਿੱਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡਣ ਲਈ ਇੱਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਗਾਮ ਸਕੂਲ ਦੀ ਨਵੀਂ ਬਣੀ ਲਾਇਬਰੇਰੀ ਦੀ ਇਮਾਰਤ ਵਿੱਚ ਹੋਇਆ।ਇਸ ਮੌਕੇ ਬੋਲਦਿਆਂ ਸz: ਸੁਭਿੰਦਰਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸਮਾਜ ਵਿੱਚ ਆਪਣਾ ਰੁਤਬਾ ਹਾਸਲ ਕਰਨ ਲਈ ਸਿੱਖ ਇਤਿਹਾਸ ਤੋਂ ਸੇਧ ਲੈ ਕੇ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਲਈ ਕਿਹਾ। ਸz: ਮਨਜੀਤ ਸਿੰਘ ਨੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਅਜਿਹੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਸਕੂਲ ਸਟਾਫ ਦੀ ਵਧੀਆ ਕਾਰਗੁਜਾਰੀ ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਚੇਅਰਮੈਨ ਸz: ਇੰਦਰਜੀਤ ਸਿੰਘ ਤੇ ਪ੍ਰਿ: ਸ: ਮਨਮਿੰਦਰ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਇਸਤਰੀ ਸਿੱਖਿਆ ਤੇ ਜੋਰ ਦਿੱਤਾ।ਉਨ੍ਹਾਂ ਨੇ ਸਕੂਲ ਭਲਾਈ ਫੰਡ ਵਾਸਤੇ 10 ਹਜ਼ਾਰ ਰੁਪਏ ਦੀ ਰਕਮ ਦਾਨ ਦਿੱਤੀ। ਸਕੂਲ ਮੁੱਖ ਅਧਿਆਪਕ ਸz: ਸੁਭਿੰਦਰਜੀਤ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸz: ਕਰਨਬੀਰ ਸਿੰਘ ਤੇ ਉਨ੍ਹਾਂ ਦੀ ਟੀਮ, ਸਮਾਗਮ ਦੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ਤੇ ਮੁੱਖ ਅਧਿਆਪਕ ਨੇ ਇੰਨ੍ਹਾਂ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ। ਇਸ ਮੌਕੇ ਸz: ਕੁਲਵੰਤ ਸਿੰਘ ਪ੍ਰਧਾਨ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਕੂਲ ਸਟਾਫ ਵਿੱਚੋਂ ਸ੍ਰੀ ਸੰਜੇ ਕੁਮਾਰ, ਸ੍ਰੀ ਮਹਾਂਵੀਰ ਕੁਮਾਰ, ਸz: ਰੇਸ਼ਮ ਸਿੰਘ ਕਲਰਕ, ਮੈਡਮ ਅਦਿਤੀ, ਮੈਡਮ ਦਵਿੰਦਰ ਕੌਰ, ਮੈਡਮ ਜਗਮੀਤ ਕੌਰ, ਮੈਡਮ ਨਰਿੰਦਰ ਕੌਰ ਆਦਿ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਅਦਿਤੀ ਕੰਪਿਊਟਰ ਫੈਕਲਟੀ ਨੇ ਬਾਖੂਬੀ ਨਿਭਾਈ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media