ਠੰਡੇ ਮਿੱਠੇ ਜਲ ਦੀਆਂ ਲਗਾਈਆਂ ਗਈਆਂ ਛਬੀਲਾਂ

ਪੱਟੀ, 22 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਭੱਠ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਹਿਹ ਵਿਖੇ ਸਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਨਿਰਮਲ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਗੋਪਾਲ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਜਤਿੰਦਰ ਸਿੰਘ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੁ ਸਾਹਿਬ ਜੀ ਦੀ ਸ਼ਹੀਦੀ ਤੇ ਚਾਨਣਾ ਪਾਇਆ।ਮੁਖ ਸੇਵਾਦਾਰ ਬਾਬਾ ਸਰੂਪ ਸਿੰਘ ਜੀ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ ਤੇ ਸ੍ਰੀ ਮਾਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ ਜੀ ਹਾਜਰ ਹੋਏ।ਸ਼ਹੀਦੀ ਪੁਰਬ ਤੇ ਗੁਰਦਆਰਾ ਸਹਿਬ ਵਿਚ ਸਾਰਾ ਦਿਨ ਲ਼ੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦਾ ਖਾਸ ਇੰਤਜਾਮ ਕੀਤਾ ਗਿਆ ਹੈ।ਇਸ ਮੌਕੇ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ, ਅੰਗਰੇਜ ਸਿੰਘ ਹੁੰਦਲ ਜਿਲ੍ਹਾ ਟਰਾਂਸਪੋਰਟ ਅਫਸਰ, ਜਥੇਦਾਰ ਬਾਬਾ ਸਰੂਪ ਸਿੰਘ ਜੀ, ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋ.ਗੁ.ਪ੍ਰੰ.ਕਮੇਟੀ, ਨਗਰ ਕੌਂਸਲ ਪਰਧਾਨ ਸੁਰਿੰਦਰ ਕੁਮਾਰ ਸ਼ਿੰਦਾ, ਮੀਤ ਪ੍ਰਧਾਨ ਕੰਵਲਪ੍ਰੀਤ ਸਿੰਘ ਗਿੱਲ, ਕੌਂਸਲਰ ਰਾਜਪ੍ਰੀਤ ਸਿੰਘ ਰਾਜਨ, ਭੁਪਿੰਦਰ ਸਿੰਘ ਮਿੰਟੂ, ਰਾਜਦੀਪ ਸਿੰਘ ਰਾਜਾ, ਗੁਰਦੀਪ ਸਿੰਘ ਮੱਲਾ੍ਹ, ਬਲਵਿੰਦਰ ਸਿੰਘ ਭੁਲੱਰ, ਬਾਬਾ ਅਮਰਜੀਤ ਸਿੰਘ, ਜੋਬਨਪ੍ਰੀਤ ਸਿੰਘ, ਨੌਨਿਹਾਲ ਸਿੰਘ, ਪ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ, ਅੰਗਰੇਜ ਸਿੰਘ ਦਾਸੂਵਾਲ ਆਦਿ ਨੇ ਹਾਜਰੀ ਭਰੀ।
Punjab Post Daily Online Newspaper & Print Media