Saturday, April 18, 2026

ਔਰਬਿਟ ਮੋਗਾ ਕਤਲ ਕਾਂਡ : ਬਠਿੰਡਾ ਇਕਾਈ ਵੱਲੋਂ ਮਲੂਕਾ ਦੇ ਘਰ ਅੱਗੇ ਸੁਖਬੀਰ ਬਾਦਲ ਦਾ ਪੁਤਲਾ ਫੂਕਣ ਦਾ ਐਲਾਨ

PPN2505201504

ਬਠਿੰਡਾ, 25 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਈ ‘ਔਰਬਿਟ ਮੋਗਾ ਕਤਲ ਕਾਂਡ ਵਿਰੋਧੀ ਐਕਸਨ ਕਮੇਟੀ ‘ਬਠਿੰਡਾ ਇਕਾਈ ਦੀ ਮੀਟਿੰਗ ਦਿਹਾਤੀਮਜ਼ਦੂਰ ਸਭਾ ਦੇ ਸੂਬਾ ਕਾਰਜਕਾਰਣੀ ਮੈਂਬਰ ਸਾਥੀ ਮਹੀਂਪਾਲ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ ਵਿਖੇ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਸੰਘਰਸ਼ ਕਮੇਟੀ ਦੇ ਸੂਬਾਈ ਸੱਦੇ ਅਨੁਸਾਰ ਆਉਦੀ 2 ਜੂਨ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਮੂਹਰੇ ਔਰਵਿਟ ਟਰਾਂਸਪੋਰਟ ਦੇ ਮਾਲਕ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫ਼ੂਕਣ ਦੇ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਿਸਕੰਦਰ ਸਿੰਘ ਮਲੂਕਾ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਬੀ. ਕੇ.ਯੂ. ਉਗਰਾਹਾਂ ਦੇ ਸਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ, ਦਰਸ਼ਨ ਸਿੰਘ ਮਾਈਸਰਖਾਨਾ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਬਲਦੇਵ ਸਿੰਘ ਭਾਈਰੂਪਾ, ਸੁਖਮੰਦਰ ਸਿੰਘ ਬਾਵਾ ਫੂਲੇ ਵਾਲਾ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰ ਦੇ ਸੁਰਮੁੱਖ ਸਿੰਘ ਸੇਲਬਰਾਹ, ਜਮਹੂਰੀ ਕਿਸਾਨ ਸਭਾ ਦੇ ਸੰਪੂਰਨ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਮਿੱਠੂ ਸਿੰਘ ਘੁੱਦਾ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੁਖਪਾਲ ਸਿੰਘ ਖਿਆਲੀਵਾਲਾ, ਨੌਜਵਾਨ ਭਾਰਤ ਸਭਾ ਦੇ ਅਮਰਜੀਤ ਸਿੰਘ ਹਨੀ, ਐਨ. ਬੀ. ਐਸ.ਦੇ ਸੁਮੀਤ ਸਿੰਘ, ਮਜ਼ਦੂਰ ਮੁਕਤੀ ਮੋਰਚਾ ਦੇ ਹਰਵਿੰਦਰ ਸਿੰਘ ਸੇਮਾ, ਪੰਜਾਬ ਕਿਸਾਨ ਯੂਨੀਅਨ ਦੇ ਲਛਮਣ ਦਾਸ ਭੋਲਾ, ਸੀ. ਟੀ. ਯੂ ਪੰਜਾਬ ਦੇ ਸੱਤਪਾਲ ਗੋਇਲ, ਈ.ਟੀ. ਟੀ. ਟੀਚਰਜ਼ ਯੂਨੀਅਨ ਦੇ ਜਗਸੀਰ ਸਿੰਘ ਸਹੋਤਾ, ਗੁਰਮੁੱਖ ਸਿੰਘ, ਡੀ.ਟੀ. ਐਫ.ਦੇ ਰੇਸ਼ਮ ਸਿੰਘ, ਐਸ.ਐਸ.ਏ.ਰਮਸਾ ਆਧਿਆਪਕ ਯੂਨੀਅਨ ਦੇ ਹਰਜੀਤ ਸਿੰਘ ਜੀਦਾ ਹਾਜਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply