Saturday, April 18, 2026

ਪਠਾਨਕੋਟ ਅੰਦਰ ਭੂਮੀ ਸੁਧਾਰ ਲਈ 124.52 ਲੱਖ ਖਰਚ ਕੀਤੇ ਜਾ ਰਹੇ ਹਨ- ਦਿਨੇਸ਼ ਸਿੰਘ ਬੱਬੂ

Dinesh Babbu

ਪਠਾਨਕੋਟ, 25 ਮਈ (ਪ.ਪ) – ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਪਠਾਨਕੋਟ ਅੰਦਰ ਭੂਮੀ ਸੁਧਾਰ ਲਈ ਵੱਖ-ਵੱਖ ਸਕੀਮਾਂ ਤਹਿਤ ਭੂਮੀ ਰੱਖਿਆ ਵਿਭਾਗ ਪੰਜਾਬ ਰਾਹੀਂ 124.52 ਲੱਖ ਰੁਪਏ ਖਰਚ ਕਰਕੇ 535 ਹੈਕਟੇਅਰ ਰਕਬੇ ਵਿੱਚ ਭੂਮੀ ਸੁਧਾਰ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਇਸ ਰਾਸ਼ੀ ਵਿਚੋਂ ਆਰ.ਕੇ.ਵੀ.ਵਾਈ ਸਕੀਮ ਤਹਿਤ 10.05 ਲੱਖ ਰੁਪਏ ਖਰਚ ਕਰਕੇ 17 ਹੈਕਟੇਅਰ ਰਕਬੇ ਵਿੱਚ ਸਿੰਚਾਈ ਸਹੂਲਤ ਮੁਹਈਆ ਕਰਨ ਲਈ ਅੰਡਰ ਗਰਾਊਂਡ ਪਾਈਪਲਾਇਨ ਸਿਸਟਮ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।
ਡਿਪਟੀ ਸਪੀਕਰ ਨੇ ਦੱਸਿਆ ਕਿ ਉਕਤ ਰਾਸ਼ੀ ਵਿੱਚੋਂ 1.63 ਲੱਖ ਰੁਪਏ ਖਰਚ ਕਰਕੇ 6 ਹੈਕਟੇਅਰ ਰਕਬੇ ਨੂੰ ਡਰਿੱਪ ਮਾਈਕਰੋ ਈਰੀਗੇਸ਼ਨ/ ਡਰਿੱਪ ਸੰਪਰਿੰਕਲਰ ਸਿਸਟਮ ਦੀ ਸਹੂਲਤ ਮੁਹਈਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੰਟਿਗ੍ਰੇਟਿਡ ਵਾਟਰਸ਼ੈਡ ਮੈਨੇਜਮੈਂਟ ਪ੍ਰੋਗਰਾਮ ਤਹਿਤ 33.53 ਲੱਖ ਰੁਪਏ ਖਰਚ ਕਰਕੇ 282 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਨਾਬਾਰਡ ਦੀ ਸਹਾਇਤਾ ਨਾਲ ਪੇਂਡੂ ਢਾਂਚਾ ਵਿਕਾਸ ਫੰਡ ਸਕੀਮ ਤਹਿਤ 79.31 ਲੱਖ ਰੁਪਏ ਖਰਚ ਕਰਕੇ 230 ਹੈਕਟੇਅਰ ਰਕਬੇ ਵਿੱਚ ਭੂਮੀ ਸੁਧਾਰ ਕੀਤਾ ਜਾ ਰਿਹਾ ਹੈ।
ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 50 ਪ੍ਰਤੀਸ਼ਤ ਸਬਸਿਡੀ ‘ਤੇ ਅੰਡਰ ਗਰਾਊਂਡ ਪਾਈਪਲਾਇਨ ਪਾਉਣ ਵਾਸਤੇ 50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਜਿਸ ਵਿਚੋਂ 9 ਲੱਖ ਰੁਪਏ ਭੂਮੀ ਰੱਖਿਆ ਵਿਭਾਗ ਪਠਾਨਕੋਟ ਨੂੰ ਪ੍ਰਾਪਤ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਕੰਡੀ ਇਲਾਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਕੀਮਾਂ ਬਣਾ ਕੇ ਲਾਭ ਪਹੁੰਚਾਇਆ ਜਾ ਰਿਹਾ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply