ਅੰਮ੍ਰਿਤਸਰ, 27 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਮ.ਬੀ.ਏ. ਕੋਰਸਾਂ ਵਿਚ ਆਨ-ਲਾਈਨ ਦਾਖਲੇ ਦੀ ਪ੍ਰੀਕ੍ਰਿਆ 26 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਕੋਰਸਾਂ ਵਿਚ ਦਾਖਲਾ 20 ਜੂਨ ਤਕ ਲਿਆ ਜਾ ਸਕਦਾ ਹੈ।
ਵਿਭਾਗ ਦੇ ਮੁਖੀ, ਪ੍ਰੋ. ਬੀ.ਐਸ. ਮਾਨ ਨੇ ਦੱਸਿਆ ਕਿ ਵਿਭਾਗ ਵੱਲੋਂ ਐਮ.ਬੀ.ਏ., ਐਮ.ਬੀ.ਏ (ਫਾਈਨੈਂਸ਼ੀਅਲ ਸਰਵਿਸਜ਼), ਐਮ.ਬੀ.ਏ. (ਮਾਰਕੀਟਿੰਗ ਤੇ ਰੀਟੇਲ ਮੈਨੇਜਮੈਂਟ) ਦੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿਹਾ ਇਨ੍ਹਾਂ ਕੋਰਸਾਂ ਵਿਚ ਦਾਖਲਾ ਯੂਨੀਵਰਸਿਟੀ ਵੱਲੋਂ ਲਏ ਜਾਣ ਵਾਲੇ ਦਾਖਲਾ ਟੈਸਟ ਦੀ ਮੈਰਿਟ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਐਮ.ਬੀ.ਏ. ਪੰਜ ਸਾਲਾ ਦਾ ਇੰਟੀਗਰੇਟਿਡ ਕੋਰਸ ਵੀ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਦਾਖਲਾ 10+2 ਦੀ ਮੈਰਿਟ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media