Thursday, March 19, 2026

ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਨਸ਼ਿਆਂ, ਭਰੂਣ ਹੱਤਿਆ ਤੇ ਏਡਜ਼ ਬਾਰੇ ਜਾਗਰੂਕਤਾ ਸੈਮੀਨਾਰ

PPN2705201505ਛੇਹਰਟਾ, 27 ਮਈ (ਨੋਬਲ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡੀਈਓ ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਛੇਹਰਟਾ ਵਿਖੇ ਭਰੂਣ ਹੱਤਿਆ, ਨਸ਼ਿਆਂ ਤੇ ਏਡਜ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਉੱਪ ਡੀ.ਈ.ਓ ਸਤੀਸ਼ ਕੁਮਾਰ ਤੇ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗਿਰੀਸ਼ ਬਾਂਸਲ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਤੇ ਜੱਜਾਂ ਦੀ ਭੂਮਿਕਾ ਨਿਭਾਈ।ਪ੍ਰਿੰਸੀਪਲ ਨਿਰਮਲ ਸਿੰਘ ਦੀ ਅਗਵਾਈ ਹੇਂਠ ਕਰਵਾਏ ਗਏ ਇਸ ਪ੍ਰੌਗਰਾਮ ਤਹਿਤ ਵਿਦਿਆਰਥੀਆਂ ਨੇ ਭਰੂਣ ਹੱਤਿਆ, ਨਸ਼ਿਆਂ ਤੇ ਏਡਜ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਤੇ ਵਿਦਿਆਰਥੀਆਂ ਨੂੰ ਇਸ ਤੋਂ ਹੌਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ।
ਉੱਪ ਡੀ.ਈ.ਓ ਸਤੀਸ਼ ਕੁਮਾਰ ਤੇ ਸੱਕਤਰ ਗਿਰਿਸ਼ ਬਾਂਸਲ ਨੇ ਵਿਦਿਆਰਥੀਆਂ ਨੂੰ ਮਿਲ ਕੇ ਨਸ਼ਿਆਂ, ਭਰੂਣ ਹੱਤਿਆ ਤੇ ਏਡਜ ਖਿਲ਼ਾਫ ਜੰਗ ਲੜਣ ਦੀ ਪ੍ਰੇਰਣਾ ਕੀਤੀ ਤਾਂ ਕਿ ਆਉਣ ਵਾਲੀ ਪੀੜੀ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ।ਉੱਪ ਡੀਈਓ ਸਤੀਸ਼ ਕੁਮਾਰ, ਸਕੱਤਰ ਗਿਰਿਸ਼ ਬਾਂਸਲ ਤੇ ਪ੍ਰਿੰਸੀਪਲ ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।ਇਸ ਮੌਕੇ ਵਾਈਸ ਪ੍ਰਿੰ. ਆਸ਼ੂ ਸਰੀਨ, ਲੈਕ. ਨਿਰਮਲ ਸਿੰਘ, ਬਲਦੇਵ ਸਿੰਘ, ਯੋਗਪਾਲ, ਵਿਨੈ ਭਾਟੀਆ, ਕਰਮਜੀਤ ਕੌਰ, ਲਾਲ ਸਿੰਘ, ਕੰਵਲਜੀਤ ਕੌਰ, ਅਮਰਜੀਤ ਕੌਰ, ਕੁਲਦੀਪ ਕੌਰ, ਸਤਿੰਦਰ ਕੌਰ, ਸਰਬਜੀਤ ਕੌਰ ਆਦਿ ਹਾਜਰ ਸਨ।ਇਸ ਸਮੇਂ ਸਟੇਜ ਦੀ ਭੂਮਿਕਾ ਮੈਡਮ ਕਰਮਜੀਤ ਕੌਰ ਵਲੋਂ ਬਾਖੂਬੀ ਨਿਭਾਈ ਗਈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply