Thursday, March 19, 2026

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਸਾਲਾਨਾ ਧੰਨਵਾਦ ਦਿਵਸ ਤੇ ਗੁਰਮਤਿ ਸਮਾਗਮ

PPN2705201507

ਪੱਟੀ, 27 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਸਾਲਾਨਾ ਧੰਨਵਾਦ ਦਿਵਸ ਤੇ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਬੀਬੀ ਰਜਨੀ ਜੀ ਰੇਲਵੇ ਸਟੇਸ਼ਨ ਵਿਖੇ ਕਰਵਾਇਆ ਗਿਆ।ਸਮਾਗਮ ਦੀ ਅਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਹਜੂਰੀ ਵਿੱਚ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਕਰਕੇ ਬੀਬੀ ਰਜਨੀ ਜੀ ਸੇਵਾ ਸੁਸਾਈਟੀ ਪੱਟੀ ਜਥਾ ਬੀਬੀਆਂ ਵਲੋਂ ਕੀਤੀ ਗਈ।ਉਪਰੰਤ ਭਾਈ ਹਰਵਿੰਦਰਪਾਲ ਸਿੰਘ ਲਿਟਲ ਬੀਬੀ ਕੌਲ੍ਹਾਂ ਟਰੱਸਟ ਅੰਮ੍ਰਿਤਸਰ ਤੋਂ, ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਪੱਟੀ ਵਾਲੇ, ਬੀਬੀ ਸੰਦੀਪ ਕੌਰ ਪੱਟੀ ਵਾਲਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ।ਇਸ ਮੌਕੇ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਸੰਤਸਰ ਹੰਸਲੀ ਸਾਹਿਬ ਤਰਨਤਾਰਨ ਵਾਲੇ ਅਤੇ ਬਾਬਾ ਗਿਆਨ ਸਿੰਘ ਮਨਿਹਾਲਾ ਕਾਰ ਸੇਵਾ ਵਾਲੇ ਉਚੇਚ ਤੌਰ ‘ਤੇ ਇਸ ਸਮਾਗਮ ਵਿਚ ਪਹੁੰਚੇ।ਇਸ ਸਮਾਗਮ ਵਿੱਚ ਟਰੱਸਟ ਵੱਲੋਂ ਸਾਲਾਨਾ ਗਤੀਵਿਧੀਆਂ ਤੇ ਭਵਿੱਖਤ ਟੀਚਿਆਂ ਬਾਰੇ ਇਕ ਕਿਤਾਬ ਵੀ ਜਾਰੀ ਕੀਤੀ ਗਈ।ਸਟੇਜ ਸੰਚਾਲਨ ਟਰੱਸਟ ਦੇ ਮੁਖੀ ਗੁਰਮੀਤ ਸਿੰਘ ਵੱਲੋਂ ਕੀਤਾ ਗਿਆ।
ਇਸ ਮੌਕੇ ਟਰੱਸਟ ਵੱਲੋਂ ਆਏ ਮਹਾਂਪੁਰਸ਼ਾਂ ਤੇ ਜਥਿਆਂ ਦਾ ਸਵਾਗਤ ਅਤੇ ਧੰਨਵਾਦ ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਵਿੰਦਰ ਸਿੰਘ ਸਿੱਧੂ ਨੇ ਕੀਤਾ।ਇਸ ਮੌਕੇ ਗਿਆਨੀ ਪ੍ਰੀਤਮ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਰਜਨੀ, ਨਗਰ ਕੌਂਸਲ ਪੱਟੀ ਦੇ ਮੀਤ ਪ੍ਰਧਾਨ ਕਵਲਪ੍ਰੀਤ ਸਿੰਘ ਗਿੱਲ, ਟਰੱਸਟ ਦੇ ਚੇਅਰਮੈਨ ਅਵਤਾਰ ਸਿੰਘ, ਰਜਿੰਦਰ ਸਿੰਘ, ਜਸਪਾਲ ਸਿੰਘ, ਬਲਬੀਰ ਸਿੰਘ, ਸ਼ਮਿੰਦਰ ਸਿੰਘ, ਗੁਰਪਿੰਦਰ ਸਿੰਘ ਸ਼ੈਂਪੀ, ਮੇਹਰ ਸਿੰਘ, ਪ੍ਰੇਮਪ੍ਰਕਾਸ਼ ਸਿੰਘ, ਜਸਵਿੰਦਰ ਸਿੰਘ ਪ੍ਰਧਾਨ ਬਾਬਾ ਬੁਢਾ ਸਾਹਿਬ ਸੁਸਾਈਟੀ, ਕੁਲਵਿੰਦਰ ਸਿੰਘ ਬੱਬੂ ਪ੍ਰਧਾਨ ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੁਸਾਈਟੀ ਪੱਟੀ, ਪ੍ਰਿੰਸ ਧੁੰਨਾ, ਗੁਰਮੀਤ ਸਿੰਘ ਮਿਸਤਰੀ, ਡਾ. ਸਰਬਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੋਮੀ, ਸਿਮਰਨ ਸਿੰਘ ਰਿੱਕੀ, ਟਿੰਨੀ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply