ਸਮਰਾਲਾ, 27 ਮਈ (ਪ.ਪ) – ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ 19 ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਵੱਲੋਂ ਚਲਾਏ ਜਾ ਰਹੇ ਐਨ. ਸੀ. ਸੀ. ਯੂਨਿਟ ਦੇ ਸੀਨੀ: ਅਤੇ ਜੂਨੀਅਰ ਡਵੀਜਨ ਦੇ ਐਨ. ਸੀ. ਸੀ. ਕੈਡਿਟਾਂ ਤੋਂ ਇਲਾਵਾ ਸਕੂਲ ਵਿਦਿਆਰਥੀਆਂ ਵੱਲੋਂ ਕਮਾਂਡਿੰਗ ਅਫਸਰ ਕਰਨਲ ਏ. ਐਸ. ਮਹਿਤਾ, ਪ੍ਰਬੰਧ ਅਫਸਰ ਕਰਨਲ ਰਣਜੀਤ ਸਿੰਘ ਅਤੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਪਰਮਿੰਦਰ ਕੌਰ ਚਹਿਲ ਅਤੇ ਲੈਫ: ਜਤਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਤਹਿਤ ਸਾਂਝੇ ਤੌਰ ਤੇ ਸਕੂਲ ਅਹਾਤੇ ਅਤੇ ਇਸਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ‘ਸੋਹਣਾ ਸਕੂਲ’ ਮੁਹਿੰਮ ਤਹਿਤ ਸਕੂਲ ਦੀ ਸੁੰਦਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਫ ਸਫਾਈ ਕੀਤੀ ਗਈ।
ਇਸ ਮੌਕੇ ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਅਹਾਤੇ ਨੂੰ ਸੁੰਦਰ ਬਣਾਉਣ ਲਈ ਪ੍ਰਣ ਵੀ ਲਿਆ ਗਿਆ ਅਤੇ ਅਲੱਗ ਅਲੱਗ ਗਰੁੱਪਾਂ ਵਿੱਚ ਕੈਡਿਟਾਂ ਤੇ ਵਿਦਿਆਰਥੀਆਂ ਵੱਲੋਂ ਸਾਫ ਸਫਾਈ ਦੇ ਕੰਮ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਨੇਪਰੇ ਚਾੜਿਆ ਗਿਆ। ਸਵੱਛ ਭਾਰਤ ਮਿਸ਼ਨ ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਵਿੱਚ ਚਿੱਤਰਕਾਰੀ ਅਤੇ ਲੇਖ ਲਿਖਣ ਆਦਿ ਮੁਕਾਬਲੇ ਵੀ ਕਰਵਾਏ ਗਏ।ਸਕੂਲ ਪ੍ਰਿੰਸੀਪਲ ਪਰਮਿੰਦਰ ਕੌਰ ਚਹਿਲ, ਵਾਈਸ ਪ੍ਰਿੰਸੀਪਲ ਬਲਰਾਜ ਸਿੰਘ ਅਤੇ ਲੈਫ: ਜਤਿੰਦਰ ਕੁਮਾਰ ਵੱਲੋਂ ਕੈਡਿਟਾਂ ਤੇ ਵਿਦਿਆਰਥੀਆਂ ਨੂੰ ‘ਸੋਹਣਾ ਸਕੂਲ’ ਮੁਹਿੰਮ ਤਹਿਤ ਸਕੂਲ ਸਫਾਈ ਦੀ ਮਹੱਤਤਾ ਬਾਰੇ ਹਰ ਰੋਜ਼ ਭਾਰਤ ਨੂੰ ਸਵੱਛ ਬਣਾਉਣ ਸਬੰਧੀ ਸੇਵਾ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਸਕੂਲ ਵਿੱਚ ਸਫਾਈ ਮੁਹਿੰਮ ਜਾਰੀ ਰਹੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media