Monday, September 28, 2026

ਸਰਕਾਰੀ ਹਾਈ ਸਕੂਲ ਮਾੜੀ ਕੰਬੋਕੇ ਮੈਟ੍ਰਿਕ ਦਾ ਨਤੀਜਾ ਸ਼ਾਨਦਾਰ ਰਿਹਾ

PPN2905201502ਭਿੱਖੀਵਿੰਡ, 29 ਅਪ੍ਰੈਲ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) ਅੱਡਾ ਭਿੱਖਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਦੇ ਸਰਕਾਰੀ ਹਾਈ ਸਕੂਲ ਦਾ ਮੈਟ੍ਰਿਕ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਹੈਡ ਮਾਸਟਰ ਰੁਪਿੰਦਰਜੀਤ ਸਿੰਘ ਅਤੇ ਚੇਅਰਮੈਨ ਪੰਜਾਬ ਸਿੰਘ ਕੰਬੋਕੇ ਨੇ ਕਿਹਾ ਕਿ ਇਸ ਸਾਲ 2015 ਦਾ ਮੈਟ੍ਰਿਕ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜਦਕਿ ਦੋ ਵਿਦਿਆਰਥਣਾ ਨੇ 80% ਤੋਂ ਵੱਧ ਅਤੇ 21 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਅੱਵਲਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਉਪਰੰਤ ਉਹਨਾਂ ਨੇ ਬੱਚਿਆਂ ਨੂੰ ਅੱਗੇ ਤੋਂ ਦਿਲ ਲਾ ਕੇ ਪੜ੍ਹਾਈ ਕਰਕੇ ਇਸ ਤੋਂ ਵੀ ਵੱਧ ਅੰਕ ਲੈ ਕੇ ਪਾਸ ਹੋਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਉਹਨਾਂ ਨਾਲ ਪੰਜਾਬੀ ਮਾਸਟਰ ਮਨਜੀਤ ਸਿੰਘ, ਮੈਂਬਰ ਵਿਜੈ ਕੁਮਾਰ ਅਤੇ ਕਾਬਲ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply