Monday, November 23, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਸ਼ੁਰੂ

Gndu1ਅੰਮ੍ਰਿਤਸਰ, 29 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸ਼ੁਰੂ ਹੋ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਡੀਨ, ਵਿਦਿਆਰਥੀ ਭਲਾਈ ਦੇ ਦਫਤਰ ਵਿਖੇ ਆਰੰਭ ਹੋਇਆ।
ਪ੍ਰੋ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ ਨੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵਾ ਇਕ ਉਤਮ ਕਾਰਜ ਹੈ।ਉਨ੍ਹਾਂ ਐਨ.ਐਨ.ਐਸ. ਵਲੰਟੀਅਰਜ਼ ਵੱਲੋਂ ਖੂਨਦਾਨ, ਸਫਾਈ ਮੁਹਿੰਮ, ਪੌਦੇ ਲਗਾਉਣੇ ਆਦਿ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਲਾਹ ਦਿੱਤੀ ਕਿ ਵਲੰਟੀਅਰਜ਼ ਨੂੰ ਯੂਨੀਵਰਸਿਟੀ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਵੀ ਮਦਦ ਕਰਨੀ ਚਾਹੀਦੀ ਹੈ ਅਤੇ ਇਸ ਸਬੰਧੀ ਇਕ ਡੈਸਕ ਵੀ ਸਥਾਪਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵੱਧ ਤੋਂ ਵੱਧ ਵਲੰਟੀਅਰਜ਼ ਨੂੰ ਹਿੱਸਾ ਲੈਣਾ ਚਾਹੀਦਾ ਹੈ।
ਯੂਨਿਟ 1 ਦੇ ਇੰਚਾਰਜ, ਡਾ. ਬਿਮਲਦੀਪ ਸਿੰਘ ਅਤੇ ਯੂਨਿਟ 2 ਦੇ ਇੰਚਾਰਜ, ਡਾ. ਰਾਜੇਸ਼ ਕੁਮਾਰ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿਚ ਵਲੰਟੀਅਰਜ਼ ਅਤੇ ਵਿਦਿਆਰਥੀ ਮੌਜੂਦ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply