Tuesday, September 29, 2026

ਗੁਰੂ ਨਾਨਕ ਨਿਰੰਕਾਰੀ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ

 PPN2905201517
ਅੰਮ੍ਰਿਤਸਰ, 27 ਮਈ (ਗੁਰਚਰਨ ਸਿੰਘ)  ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰੂ ਨਾਨਕ ਨਿਰੰਕਾਰੀ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਾਰੇ ਵਿਦਿਆਰਥੀ ਜਿੱਥੇ ਫਸਟ ਡਵੀਜ਼ਨ ਵਿੱਚ ਪਾਸ ਹੋਏ, ਉਥੇ ਹੀ ਸਕੂਲ ਵਿੱਚ ਟਾਪ ਪੁਜੀਸ਼ਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਨੇਜਰ ਸz: ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਦੱਸਿਆ ਕਿ ਨਵਦੀਪ ਕੌਰ ਪੁੱਤਰੀ ਸ: ਅਵਤਾਰ ਸਿੰਘ 94.6 ਫੀਸਦੀ, ਮੁਸਕਾਨ ਪੁੱਤਰੀ ਸ: ਜੋਗਿੰਦਰ ਸਿੰਘ 92.4 ਫੀਸਦੀ, ਹਰਪ੍ਰੀਤ ਕੌਰ ਪੁੱਤਰੀ ਸ: ਨਿਸ਼ਾਨ ਸਿੰਘ 91.5 ਫੀਸਦੀ ਨੰਬਰ ਲੈ ਕੇ ਸਕੂਲ, ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply