
ਬਟਾਲਾ, 30 ਮਈ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ਼ ਸਿਖਿਆ ਵਿਭਾਗ ਦੇ ਹੁਕਮਾਂ ਦੀ ਰੋਸ਼ਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ (ਗੁਰਦਾਸਪੁਰ)ਵਿਖੇ ਪ੍ਰਿੰਸੀਪਲ ਸ੍ਰੀ ਹਰਦੀਪ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਵਾਤਾਵਰਨ ਦਿਵਸ਼ ਮਨਾਇਆ ਗਿਆ।ਮੈਡਮ ਸਤਿੰਦਰ ਕੌਰ ਕਾਹਲੋ ਤੇ ਲੈਕਚਰਾਰ ਪ੍ਰੇਮ ਸਿੰਘ ਤੇ ਵਿਦਿਆਰਥੀਆਂ ਵੱਲੋ ਵਿਚਾਰ ਪੇਸ਼ ਕੀਤੇ ਗਏ।ਇਸ ਮੌਕੇ ਸਕੂਲ ਵਿੱਚ ਪੇਟਿੰਗ ਮੁਕਾਬਲੇ, ਕਵਿਤਾ ਮੁਕਾਬਲਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸ੍ਰੀ ਬਲਰਾਜ ਸਿੰਘ ਬਾਜਵਾ, ਸੁਖਵੰਤ ਕੌਰ ਆਦਿ ਹਾਜ਼ਰ ਸਨ। ਵਿਦਿਆਰਥੀਆਂ ਵੱਲੋ ਵਾਤਾਵਰਨ ਬਚਾਉਣ ਵਾਸਤੇ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਵੀ ਕੱਢੀ ਗਈ।ਅੰਤ ਵਿੱਚ ਪ੍ਰਿੰਸੀਪਲ ਸ੍ਰੀ ਹਰਦੀਪ ਸਿੰਘ ਚਾਹਲ ਵੱਲੋ ਵਿਦਿਆਰਥੀਆਂ ਨੂੰ ਇਨਾਂਮ ਵੰਡੇ ਗਏ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਵਾਸਤੇ ਜਾਗਰੂਕ ਕਰਨ ਹਿੱਤ ਅਧਿਆਪਕਾਂ ਦਾ ਧਨਵਾਦ ਵੀ ਕੀਤਾ ਗਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media