Friday, July 17, 2026

ਬਜ਼ੁੱਰਗ ਬਾਪੂ ਸੂਰਤ ਸਿੰਘ ਖਾਲਸਾ ਦੇ ਹੱਕ ‘ਚ ਦੋ ਘੰਟੇ ਰੇਲ ਦਾ ਚੱਕਾ ਜਾਮ ਅੱਜ

PPN3005201512

ਜੰਡਿਆਲਾ ਗੁਰੂ, 30 ਮਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) ਬਜ਼ੁੱਰਗ ਬਾਪੂ ਸੂਰਤ ਸਿੰਘ ਖਾਲਸਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੀ ਗਈ ਭੁੱਖ ਹੜਤਾਲ ਦੇ 135 ਦਿਨ ਬੀਤ ਜਾਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੋਈ ਵੀ ਉਚਿਤ ਕਦਮ ਨਾ ਚੁੱਕੇ ਜਾਣ ਤੋਂ ਬਾਅਦ ਆਪਣੀ ਆਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਪੰਥਕ ਜਥੇਬੰਦੀਆਂ ਵਲੋਂ ਅੱਜ 31 ਮਈ ਨੂੰ ਦੁਪਹਿਰ 12.00 ਵਜੇ ਤੋਂ 2.00 ਵਜੇ ਤੱਕ ਰੱਖੇ ਗਏ ਰੇਲ ਰੋੋਕੋ ਅੰਦੋਲਨ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭਾਈ ਕੰਵਰਪਾਲ ਸਿੰਘ ਦਲ ਖਾਲਸਾ, ਬਲਦੇਵ ਸਿੰਘ ਸਿਰਸਾ ਅਤੇ ਭਾਈ ਮੋਹਕਮ ਸਿੰਘ ਪੰਥਕ ਆਗੂਆਂ ਨੇ ਦੱਸਿਆ ਕਿ ਸਮੂਹ ਜੇਲ੍ਹਾਂ ਵਿੱਚ ਬੰਦ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਨ੍ਹੀਆਂ-ਬੋਲੀਆਂ ਸਰਕਾਰਾਂ ਨੂੰ ਜਗਾਉਣ ਲਈ, ਖਾਲਸਾ ਪੰਥ ਵਲੋਂ ਬਾਪੂ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਨੂੰ ਜਿੱਤ ਵਿਚ ਯਕੀਨੀ ਬਣਾਉਣ ਲਈ 31 ਮਈ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਉੱਪਰ ਦਿੱਤੇ ਜਾ ਰਹੇ ਦੋ ਘੰਟੇ ਦੇ ਜਾਮ ਵਿਚ ਸਮੂਹ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਭਾਈ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ 2 ਜੂਨ ਨੂੰ ਧਰਮੀ ਫੋਜੀਆ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ ਵੀ ਉਹਨਾ ਵਲੋਂ ਪੂਰਨ ਹਮਾਇਤ ਕੀਤੀ ਜਾਵੇਗੀ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply