10 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ ਅੰਕ ਕੀਤੇ ਪ੍ਰਾਪਤ
ਸਮਰਾਲਾ, 30 ਮਈ (ਪ. ਪ) – ਹਮੇਸ਼ਾਂ ਦੀ ਤਰ੍ਹਾਂ ਇਸ ਸਾਲ ਵੀ ਨਨਕਾਣਾ ਸੀਨੀ: ਸੈਕੰ: ਪਬਲਿਕ ਸਕੂਲ ਕੋਟ ਗੰਗੂਰਾਏ ਦੇ 10 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ ਅੰਕ ਲੈ ਕੇ ਇਲਾਕੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਕੂਲ ਦੇ ਵਿਦਿਆਰਥੀ ਜਸਕਰਨ ਸਿੰਘ ਔਜਲਾ ਨੇ 615 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਅਮਨਦੀਪ ਕੌਰ ਨੇ 613 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਨਮੀਤ ਕੌਰ ਨੇ 612 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸਕੂਲ ਦੇ 23 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ ਬਾਕੀ ਸਾਰੇ ਵਿਦਿਆਰਥੀ ਫਸਟ ਡਵੀਜਨ ਵਿੱਚ ਪਾਸ ਹੋਏ ਹਨ।
ਸਕੂਲ ਪ੍ਰਿੰਸੀਪਲ ਰੁਪਿੰਦਰ ਸਿੰਘ ਬੈਨੀਪਾਲ ਸਕੂਲ ਦੀ ਇਸ ਕਾਰਗੁਜਾਰੀ ਤੋਂ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ, ਸਕੂਲ ਸਟਾਫ ਅਤੇ ਇਲਾਕਾ ਨਿਵਾਸੀਆਂ ਨੂੰ ਬਹੁਤ ਬਹੁਤ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Punjab Post Daily Online Newspaper & Print Media
