
ਬਟਾਲਾ, 31 ਮਈ (ਨਰਿੰਦਰ ਬਰਨਾਲ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਤੇ ਜਿਲ੍ਹਾਂ ਸਾਇੰਸ ਸੁਪਰਵਾਈਜ਼ਰ ਸ੍ਰੀ ਰਵਿੰਦਰ ਪਾਲ ਸਿਘ ਚਾਹਲ ਦੇ ਯਤਨਾ ਸਦਕਾ ਜਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵਾਂ ਤੋ ਜਾਣੂ ਕਰਵਾਇਆ ਗਿਆ।ਇਸੇ ਹੀ ਲੜੀ ਅਧੀਨ ਸਰਕਾਰੀ ਮਿਡਲ ਸਕੂਲ ਲਾਧੂਭਾਣਾ (ਗੁਰਦਾਸਪੁਰ) ਵਿਖੇ ਵਿਦਿਆਰਥੀਆਂ ਦੇ ਤੰਬਾਕੂ ਇੱਕ ਜ਼ਹਿਰ ਵਿਸ਼ੇ ਤੇ ਚਾਰਟ ਮੇਕਿੰਗ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਚਾਰਟਾਂ ਵਿੱਚ ਆਪਣੀ ਪ੍ਰਤਿਭਾ ਨੂੰ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਕਵਿਤਾਵਾ ਰਾਹੀਂ ਵੀ ਜਾਗਰੂਕ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਮੁੱਖ ਅਧਿਆਪਕਾ ਸ੍ਰੀ ਮਤੀ ਪਰਮਜੀਤ ਕੌਰ ਵੱਲੋਂ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਤੇਜਿੰਦਰ ਸਿੰਘ ਸਾਂਇੰਸ ਮਾਸਟਰ, ਮਨਦੀਪ ਕੌਰ, ਦੇਵੀ, ਸੁਸ਼ਮਾ ਹਿੰਦੀ ਮਿਸਟ੍ਰੈਸ ਤੋ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media