Monday, May 25, 2026

ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਮਜਨੂੰ ਟਿੱਲਾ ਵਿਖੇ ਮਨਾਇਆ ਜਾਏਗਾ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਅਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 3 ਜੂਨ ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਗੁਰਦੁਆਰਾ ਸ੍ਰੀ ਮਜਨੂੰ ਟਿੱਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਪੰਥ ਪ੍ਰਵਾਨਤ ਪ੍ਰਮੁਖ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਪ੍ਰਚਾਰਕ ਗੁਰੂ ਸਾਹਿਬ ਦੇ ਜੀਵਨ ਸੰਬੰਧੀ ਵਿਸਥਾਰ ਨਾਲ ਸੰਗਤਾਂ ਨੂੰ ਜਾਣਕਾਰੀ ਦੇਣਗੇ। ਇਸ ਮੌਕੇ ਤੇ ਪੰਥਕ ਮੁਖੀ ਵੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply