
ਪਠਾਨਕੋਟ, 01 ਜੂਨ (ਪ.ਪ) – ਕਿਸਾਨਾਂ ਨੂੰ ਅਧੁਨਿਕ ਖੇਤੀਬਾੜੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਬਲਾਕ ਪੱਧਰ ਦਾ ਕੈਂਪ ਪਿੰਡ ਧੋਬੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਇਸ ਕੈਂਪ ਵਿੱਚ ਲਗਭਗ 150 ਵੱਧ ਜਿਮੀਦਾਰਾਂ ਨੇ ਹਿੱਸਾ ਲਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਨਾਈਟਿਡ ਨੇਸ਼ਨ ਆਰਗੇਨਾਈਜੇਸ਼ਨ ਵੱਲੋਂ ਸਾਲ 2015 ਨੂੰ ਖੇਤ ਮਿੱਟੀ ਦਾ ਸਾਲ ਘੋਸ਼ਿਤ ਕੀਤਾ ਗਿਆ ਹੈ। ਇਸ ਲਈ ਮਿੱਟੀ ਦੀ ਸਿਹਤ ਦਾ ਵਿਸ਼ੇਸ਼ ਖਿਆਲ ਰੱਖਦੇ ਹੋਏ ਖੇਤਾਂ ਵਿੱਚ ਦੇਸੀ ਰੂੜੀ, ਹਰੀ ਖਾਦ, ਮੁਰਗੀਆਂ ਦੀ ਖਾਦ ਅਤੇ ਪਰੈਸ਼ ਮੈਡ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਜੈਵਿਕ ਖੇਤੀ ਨੂੰ ਤਰਜੀਹ ਦਿੱਤੀ ਜਾਵੇ। ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਮਿੱਟੀ ਪਰਖ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕੀਤੀ ਜਾਵੇ। ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਝੋਨੇ ਦੀ ਸਿੱਧੀ ਬੀਜਾਈ ਸਬੰਧੀ ਜਿਮੀਦਾਰਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਿਤ ਕੌਲ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫ਼ਸਰ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਬਲਵਿੰਦਰ ਸਿੰਘ ਸੈਣੀ ਅਤੇ ਅਗਾਹ ਵਧੂ ਕਿਸਾਨ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media