ਬਾਰ੍ਹਵੀਂ ਦੇ ਜ਼ਿਲ੍ਹੇ ਵਿੱਚ ਅਵੱਲ ਰਹੇ ਵਿਦਿਆਰਥੀਆਂ ਦਾ ਸਨਮਾਨ
ਅੰਮ੍ਰਿਤਸਰ, ੨ ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਕੂਲ ਦੇ ਸੀਨੀਅਰ ਸੈਕਸ਼ਨ ਵੱਲੋਂ +2 ਜਮਾਤ ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਕੀਤੀ ਜਦਕਿ ਦੀਵਾਨ ਦੇ ਮੀਤ ਪ੍ਰਧਾਨ ਸ. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ ਅਤੇ ਆਨਰੇਰੀ ਸਕ’ਤਰ ਸ. ਨਰਿੰਦਰ ਸਿੰਘ ਖੁਰਾਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਰੋਹ ਵਿੱਚ ਸ਼ਿਰਕਤ ਕੀਤੀ। ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਐਡੀਸ਼ਨਲ ਸੱਕਤਰ ਅਤੇ ਜੀ. ਟੀ. ਰੋਡ ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਸਮਾਰੋਹ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ । ਸਕੂਲ ਦੇ ਵਿਦਿਆਰਥੀਆਂ ਵੱਲੋਂ ਸੁਆਗਤੀ ਗੀਤ ਰਾਹੀਂ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਗਿਆ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ +2 ਜਮਾਤ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ 293 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ । ਸਕੂਲ ਦੇ ਤਿੰਨ ਵਿਦਿਆਰਥੀ ਕੌਂਪਲ, ਮਨਮੀਤ ਸਿੰਘ ਅਤੇ ਅਭੀਜੀਤ ਸਿੰਘ ਨੇ 96.6% ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। 49 ਵਿਦਿਆਰਥੀਆਂ ਨੇ 90% ਅਤੇ ਇਸਤੋਂ ਵੱਧ ਅੰਕ ਹਾਸਲ ਕੀਤੇ।ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਮੈਡਲ, ਸਨਮਾਨ ਚਿੰਨ੍ਹ ਅਤੇ ਸਟੀਫਿਕੇਟ ਦੇ ਕੇ ਸਨਮਾਨਿਤ ਕੀਥਾ ਗਿਆ ।
ਸਮਾਰੋਹ ਦੇ ਅੰਤ ਤੇ ਵਿਦਿਆਰਥੀਆਂ ਦੁਆਰਾ ਪ੍ਰਸਤੁਤ ਕ’ਵਾਲੀ, ਸ਼ਾਸਤਰੀ ਸੰਗੀਤ ਅਤੇ ਨਾਚ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਪ੍ਰੋਗਰਾਮ ਦੇ ਅੰਤ ਵਿਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਨਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਸ਼ੁਭ ਅਵਸਰ ਤੇ ਸ. ਸੰਤੋਖ ਸਿੰਘ ਸੇਠੀ, ਡਾ: ਬਲਜਿੰਦਰ ਸਿੰਘ, ਡਾ: ਐਚ.ਐਸ. ਸੰਧੂ, ਸ. ਲਖਬੀਰ ਸਿੰਘ ਖਿਆਲਾ, ਸ. ਅਜੀਤ ਸਿੰਘ, ਸ. ਹਾਕਮ ਸਿੰਘ, ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਅਧਿਆਪਕ ਸਾਹਿਬਾਨ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾੁਪਿਤਾ ਨੇ ਹਾਜ਼ਰੀ ਭਰੀ ।
Punjab Post Daily Online Newspaper & Print Media
