Tuesday, April 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਸੰਪੰਨ

PPN0406201506

ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸੰਪੰਨ ਹੋ ਗਿਆ, ਜਿਸ ਦੀ ਪ੍ਰਧਾਨਗੀ ਡੀਨ, ਵਿਦਿਆਰਥੀ ਭਲਾਈ ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਕੀਤੀ।ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਵੱਲੋਂ ਸੈਂਟਰ ਯਤੀਮਖਾਨਾ ਦਾ ਦੌਰਾ ਕਰਨ ਤੋਂ ਇਲਾਵਾ ਵੱਖ-ਵੱਖ ਸਫਾਈ ਅਭਿਆਨਾਂ, ਗਰੀਬਾਂ ਅਤੇ ਮਜ਼ਦੂਰਾਂ ਨੂੰ ਕੱਪੜੇ ਵੰਡਣੇ, ਨਸ਼ਾ ਵਿਰੋਧੀ ਮੁਹਿੰਮਾਂ ਅਤੇ ਆਵਾਜਾਈ ਤੇ ਰੋਡ ਸੇਫਟੀ ਸਬੰਧੀ ਕਾਰਜਾਂ ਵਿਚ ਭਾਗ ਲਿਆ ਗਿਆ।
ਪ੍ਰੋ. ਸਿੱਧੂ ਨੇ ਕਿਹਾ ਕਿ ਐਨ.ਐਸ.ਐਸ. ਇਕ ਅਜਿਹਾ ਮਾਧਿਅਮ ਹੈ ਜਿਸ ਰਾਹੀਂ ਅਸੀਂ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਕਰ ਸਕਦੇ ਹਾਂ। ਉਨਾਂ੍ਹ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੱਧ-ਚੜ੍ਹ ਕੇ ਇਨ੍ਹਾਂ ਕੈਂਪ ਵਿਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਸਾਨੂੰ ਸਮਾਜ ਸੇਵਾ ਅਤੇ ਇਸ ਨਾਲ ਸਬੰਧਤ ਹੋਰ ਗਤੀਵਿਧੀਆਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ।
ਇਸ ਕੈਂਪ ਦੌਰਾਨ ਵੱਖ-ਵੱਖ ਰੀਸੋਰਸ ਪਰਸਨ ਤੋਂ ਇਲਾਵਾ ਡਾ. ਅਰੁਣਾ ਆਨੰਦ, ਓ.ਐਸ.ਡੀ. ਸਿਖਿਆ ਵਿਭਾਗ, ਕਮਿਸ਼ਨਰ ਆਫ ਪੁਲਿਸ, ਯੂਨਿਟ 1 ਦੇ ਇੰਚਾਰਜ, ਡਾ. ਬਿਮਲਦੀਪ ਸਿੰਘ ਅਤੇ ਯੂਨਿਟ 2 ਦੇ ਇੰਚਾਰਜ, ਡਾ. ਰਾਜੇਸ਼ ਕੁਮਾਰ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿਚ ਵਲੰਟੀਅਰਜ਼ ਅਤੇ ਵਿਦਿਆਰਥੀ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply