Monday, February 2, 2026

ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦ ਭਵਨ ‘ਚ ਲਗਾਉਣ ਬਾਰੇ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਤੇ ਸਪੀਕਰ ਨੂੰ ਲਿਖਿਆ ਪ’ਤਰ

Master tara Singh

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਹੀਰੋ ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦੀ ਭਵਨ ਵਿੱਚ ਲਗਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀਮਤੀ ਸੁਮਿ’ਤਰਾ ਮਹਾਜਨ ਸਪੀਕਰ ਲੋਕ ਸਭਾ ਨੂੰ ਪੱਤਰ ਲਿਖਿਆ ਹੈ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਸੰਨ ੨੦੦੨ ਵਿੱਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੇ ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦੀ ਭਵਨ ਵਿੱਚ ਲਗਵਾਈ ਸੀ, ਪਰੰਤੂ ਬੇਹੱਦ ਅਫਸੋਸ ਵਾਲੀ ਗੱਲ ਹੈ ਕਿ ਬਾਅਦ ਵਿੱਚ ਇਹ ਤਸਵੀਰ ਓਥੋਂ ਹਟਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਆਪਣੇ ਪੱਤਰ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀ ਮਤੀ ਸੁਮਿੱਤਰਾ ਮਹਾਜਨ ਸਪੀਕਰ ਲੋਕ ਸਭਾ ਨੂੰ ਲਿਖਿਆ ਹੈ ਕਿ ਭਾਰਤ ਦੇਸ਼ ਦੀ ਅਜ਼ਾਦੀ ਵਿੱਚ ਸਿੱਖਾਂ ਦਾ ਸਭ ਤੋਂ ਵੱਧ ਯੋਗਦਾਨ ਰਿਹਾ ਹੈ, ਪਰੰਤੂ ਸੰਸਦੀ ਭਵਨ ਵਿੱਚ ਕਿਸੇ ਵੀ ਸਿੱਖ ਦੀ ਤਸਵੀਰ ਮੌਜੂਦ ਨਹੀਂ ਹੈ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਸਪੀਕਰ ਨੂੰ ਪੱਤਰ ਲਿਖਦਿਆਂ ਕਿਹਾ ਕਿ ਸਿੱਖ ਹੀਰੋ ਮਾਸਟਰ ਤਾਰਾ ਸਿੰਘ ਨੇ ਭਾਰਤ ਦੀ ਅਜ਼ਾਦੀ ਅਤੇ ਗੁਰਦੁਆਰਾ ਸੁਧਾਰ ਲਹਿਰ ਵਾਸਤੇ ਬੜੀ ਮਹੱਤਵਪੂਰਨ ਅਤੇ ਬੇਮਿਸਾਲ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਅੱਜ ਬੰਗਾਲ ਅਤੇ ਅੱਧਾ ਪੰਜਾਬ ਮਾਸਟਰ ਤਾਰਾ ਸਿੰਘ ਦੇ ਯਤਨਾ ਸਦਕਾ ਹੀ ਭਾਰਤ ਦੇਸ਼ ਕੋਲ ਹੈ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਉੱਘੇ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਲਈ ਕਾਨੂੰਨੀ ਚਾਰਾਜੋਈ ਕੀਤੀ ਸੀ। ਜਥੇਦਾਰ ਅਵਤਾਰ ਸਿੰਘ ਨੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਮਾਸਟਰ ਤਾਰਾ ਸਿੰਘ ਵੱਲੋਂ ਭਾਰਤ ਦੇਸ਼ ਦੀ ਅਜਾਦੀ ਲਈ ਨਿਭਾਈ ਸ਼ਾਨਦਾਰ ਭੂਮਿਕਾ ਲਈ ਇਹ ਤਸਵੀਰ ਸੰਸਦ ਦੇ ਸੈਂਟਰਲ ਹਾਲ ਵਿਖੇ ਲਗਾਈ ਜਾਵੇ। ਇਸ ਨਾਲ ਸਿੱਖ ਕੌਮ ਦੇ ਹੀਰੋ ਮਾਸਟਰ ਤਾਰਾ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਹੋਵੇਗੀ ਜਿਸ ਨਾਲ ਸਰਕਾਰ ਸਾਰੀ ਸਿੱਖ ਕੌਮ ਦੀ ਪ੍ਰਸ਼ੰਸਾ ਦੀ ਪਾਤਰ ਬਣੇਗੀ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply