Wednesday, July 15, 2026

ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ‘ਚ ਲਗਾਇਆ ਬਾਬਾ ਬਕਾਲਾ ਵਿਖੇ ਕੈਂਸਰ ਰੋਕੂ ਕੈਂਪ

PPN0406201511
ਰਈਆ, 4 ਜੂਨ (ਬਲਵਿੰਦਰ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਕੈਂਸਰ ਰੋਕੂ ਕੈਂਪ ਲਗਾਇਆ ਗਿਆ।ਇਸ ਮੌਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਦੱਸਿਆ ਕਿ ਇਹ ਕੈਂਪ ਗਰੀਬਾਂ ਵਾਸਤੇ ਲਗਾਇਆ ਗਿਆ ਜਿਸ ਵਿੱਚ ਚੈੱਕਅੱਪ ਅਤੇ ਦਵਾਈਆਂ ਫਰੀ ਦਿੱਤੀਆਂ ਜਾਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਜੋ ਲੋਕਾਂ ਨੂੰ ਕੈਂਸਰ ਦੇ ਰੋਗ ਤੋਂ ਬਚਾਇਆ ਜਾ ਸਕੇ।ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੈਂਸਰ ਦੇ ਰੋਗ ਤੋਂ ਮੁਕਤ ਕਰਨ ਲਈ 300 ਦੇ ਕਰੀਬ ਮਰੀਜਾਂ ਦੇ ਚੈਕਅੱਪ ਕੀਤੇ ਗਏ ਅਤੇ ਮਰੀਜਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਉਹਨਾਂ ਨੇ ਇਹ ਵੀ ਕਿਹਾ ਕਿ ਕੈਂਪ ਲਗਾਉਣ ਵਾਲੀ ਟੀਮ ਦਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ ਜਿਹਨਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਗਰੀਬ ਲੋਕਾਂ ਦੀ ਸਹਾਇਤਾ ਕਰਨ ਦਾ ਮੌਕਾ ਦਿੱਤਾ।ਇਸ ਤੋਂ ਇਲਾਵਾ ਅਜੀਤ ਸਿੰਘ ਧਿਆਨਪੁਰ, ਗੁਰਵਿੰਦਰਪਾਲ ਸਿੰਘ ਰਈਆ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply