ਵਾਤਾਵਰਣ ਦੀ ਸੁਰੱਖਿਆ ਲਈ ਵਿਦਿਆਰਥੀ ਆਉਣ ਅਗਾਂਹ – ਸ: ਛੀਨਾ
ਅੰਮ੍ਰਿਤਸਰ, 5 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲ ਦੇ ਵਿੱਤ ਸਕੱਤਰ ਅਤੇ ਈਕੋ ਸਿੱਖ ਅੰਮ੍ਰਿਤਸਰ ਦੇ ਪ੍ਰਧਾਨ ਸ: ਗੁਨਬੀਰ ਸਿੰਘ ਵੀ ਮੌਜ਼ੂਦ ਸਨ।
ਸ: ਛੀਨਾ ਨੇ ਦਿਨ-ਬ-ਦਿਨ ਦੂਸ਼ਿਤ ਹੋ ਰਹੀ ਆਬੋ ਹਵਾ ਨਾਲ ਹੋਣ ਵਾਲੇ ਨੁਕਸਾਨ ਅਤੇ ਇਸਦੇ ਭਿਆਨਕ ਸਿੱਟਿਆਂ ਸਬੰਧੀ ਦੱਸਦਿਆ ਪ੍ਰੇਰਿਤ ਕੀਤਾ ਕਿ ਸ਼ਹਿਰ ਅਤੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਣ ਨਾਲ ਹੀ ਸ਼ੁੱਧ ਵਾਤਾਵਰਣ ਮੁਹੱਈਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਦੇ ਵਾਧੇ ਵਿੱਚ ਪ੍ਰਦੂਸ਼ਿਤ ਵਾਤਾਵਰਣ ਵੀ ਬੜਾ ਖ਼ਤਰਨਾਕ ਸਿੱਧ ਹੁੰਦਾ ਹੈ। ਇਸ ਲਈ ਹਰੇਕ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਘਰ, ਸ਼ਹਿਰ ਨੂੰ ਸਾਫ਼-ਸਫ਼ਾਈ ਨੂੰ ਆਪਣਾ ਮੁੱਢਲਾ ਫ਼ਰਜ਼ ਸਮਝੇ। ਉਨ੍ਹਾਂ ਕਿਹਾ ਕਿ ਕੋਈ ਅਦਾਰਾ ਵੇਖਿਆ ਜਾਵੇ ਤਾਂ ਉਸ ਵਿੱਚ ਵਿਦੇਸ਼ੀ ਮੁਲਕਾਂ ਦੀ ਖੂਬਸੂਰਤੀ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਹੋਰ ਵਸਤੂਆਂ ਨੂੰ ਪਹਿਲ ਜਾਂਦੀ ਹੈ, ਕਿਉਂਕਿ ਕਿਸੇ ਵੀ ਦੇਸ਼ ਦੀ ਖ਼ੂਬਸੂਰਤੀ ਨੂੰ ਮਾਣ ਦਿਵਾਉਣ ਵਿੱਚ ਸ਼ੁੱਧ ਵਾਤਾਵਰਣ ਤੇ ਸਾਫ਼ ਸੁੱਥਰੇ ਆਲੇ-ਦੁਆਲੇ ਦਾ ਵੱਡਾ ਯੋਗਦਾਨ ਹੁੰਦਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਸੰਧੂ ਦੇ ਸਹਿਯੋਗ ਨਾਲ ਵਿੱਚ ਸਕੂਲ ਦੇ ਵਿਹੜੇ ਦੇ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦਾ ਇਕ ਨਮੂਨਾ ਪੇਸ਼ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਸਬੰਧੀ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਵਿਤਾ ਗਾਇਨ, ਨੁਕੜ ਖਾਸ ਖਿੱਚ ਦਾ ਕੇਂਦਰ ਰਹੇ। ਉਕਤ ਦਿਵਸ ਦੇ ਸਬੰਧ ਵਿੱਚ ਸ: ਛੀਨਾ ਨੇ ਸ: ਗੁਨਬੀਰ ਸਿੰਘ ਨਾਲ ਮਿਲਕੇ ਸਕੂਲ ਦੇ ਵਿਹੜੇ ਵਿੱਚ ਪੌਦੇ ਵੀ ਲਗਾਏ ਅਤੇ ਵਿਦਿਆਰਥੀਆਂ ਨੂੰ ਇਸ ਦੀ ਸਾਂਭ-ਸੰਭਾਲ ਕਰਕੇ ਦਰੱਖਤ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰ: ਸੰਧੂ ਦੀ ਮੌਜ਼ੂਦਗੀ ਵਿੱਚ ਸ: ਛੀਨਾ ਨੂੰ ਪੌਦੇ ਵੀ ਭੇਟ ਕੀਤੇ। ਇਸ ਮੌਕੇ ਸ੍ਰੀਮਤੀ ਤੇਜਿੰਦਰ ਕੌਰ ਛੀਨਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ ਪ੍ਰਿੰ: ਡਾ. ਅਮਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਮੌਜ਼ੂਦ ਸਨ।
Punjab Post Daily Online Newspaper & Print Media
