Tuesday, October 6, 2026

ਜਗਜੀਤ ਸਿੰਘ ਦੀ ਮੌਤ ਦੇ ਪ੍ਰਧਾਨ ਅਵਤਾਰ ਸਿੰਘ ਵਲੋਂ ਡੂੰਘੇ ਅਫਸੋਸ ਦਾ ਇਜ਼ਹਾਰ

ਕਿਹਾ ਇਸ ਦੁੱਖ ਦੀ ਘੜੀ ‘ਚ ਸ਼ੋ੍ਮਣੀ ਕਮੇਟੀ ਜਗਜੀਤ ਸਿੰਘ ਦੇ ਪ੍ਰੀਵਾਰ ਨਾਲ

Jagjit Singh Jammu

ਅੰਮ੍ਰਿਤਸਰ, 6 ਜੂਨ (ਗੁਰਪ੍ਰੀਤ ਸਿੰਘ) – ਜੰਮੂੁ ਕਸ਼ਮੀਰ ਦੇ ਪਿੰਡ ਚੌਹਾਲਾ ਆਰ ਐਸ ਪੁਰਾ ਦੇ ਨੌਜਵਾਨ ਵਸਨੀਕ ਜਗਜੀਤ ਸਿੰਘ ਨੂੰ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ ਦੀ ਮੌਤ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘਾ ਅਫਸੋਸ ਜ਼ਾਹਿਰ ਕਰਦਿਆਂ ਪੁਲੀਸ ਦੀ ਇਸ ਕਾਰਵਾਈ ਨੂੰ ਮੰਦਭਾਗੀ ਤੇ ਨਿੰਦਣਯੋਗ ਕਰਾਰ ਦਿੱਤਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਮਾਮਲੇ ‘ਚ ਜੰਮੂ ਪ੍ਰਸ਼ਾਸਨ ਪੂਰੀ ਤਰ੍ਹਾਂ ਇਕਤਰਫ਼ਾ ਤੇ ਨਾਕਾਮ ਰਿਹਾ ਹੈ ਤੇ ਪੁਲੀਸ ਦੀ ਨਲਾਇਕੀ ਕਾਰਨ ਹੀ ਇਸ ਨੌਜਵਾਨ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਵਾਲੇ ਸ਼ਰਾਰਤੀ ਅਨਸਰਾਂ ਨਾਲ ਰਲ ਕੇ ਪੋਸਟਰ ਨਾ ਫਾੜਦੇ ਤੇ ਨਾ ਹੀ ਸਿੱਖ ਭਾਵਨਾਵਾਂ ਹਤਾਹਤ ਹੁੰਦੀਆਂ ਤਾਂ ਇਹ ਭਾਣਾ ਵਾਪਰਨ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਕਾਕਾ ਜਗਜੀਤ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ, ਪਰ ਉਹ ਸਿੱਖ ਮਨਾ ਵਿੱਚ ਹਮੇਸ਼ਾਂ ਜ਼ਿੰਦਾ ਰਹੇਗਾ। ਉੇਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੈ। ਜੇਕਰ ਕਿਤੇ ਸਿੱਖ ਭਾਈਚਾਰੇ ਨਾਲ ਕੋਈ ਜਿਆਦਤੀ ਹੁੰਦੀ ਹੈ ਥਾ ਸੰਸਥਾ ਪੂਰੀ ਤਰ੍ਹਾਂ ਉਨ੍ਹਾਂ ਨਾਲ ਖੜੀ ਹੈ।ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਦੇ ਪ੍ਰੀਵਾਰ ਨਾਲ ਜਿਆਦਤੀ ਹੋਈ ਹੈ ਤੇ ਪ੍ਰੀਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਜਨਾਬ ਮੁਫ਼ਤੀ ਮੁਹੰਮਦ ਸਯੀਅਦ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਜਗਜੀਤ ਸਿੰਘ ਦਾ ਕਤਲ ਕਰਨ ਵਾਲੇ ਦੋਸ਼ੀਆਂ ਖਿਲਾਫ਼ ਤੁਰੰਤ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਦਰਦਨਾਕ ਘਟਨਾ ਦਾ ਉਨ੍ਹਾਂ ਨੂੰ ਦਿਲੀ ਅਫਸੋਸ ਹੈ ਤੇ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕਰਕੇ ਪ੍ਰੀਵਾਰ ਨਾਲ ਹਮਦਰਦੀ ਕਰਨ ਲਈ ਕਿਹਾ ਹੈ ਜੋ ਜੰਮੂ ਕਸ਼ਮੀਰ ਲਈ ਰਵਾਨਾ ਹੋ ਚ’ਕੇ ਹਨ।ਉਨ੍ਹਾਂ ਕਿਹਾ ਕਿ ਸਿਹਤ ਠੀਕ ਹੋਣ ਤੇ ਉਹ ਵੀ ਜਗਜੀਤ ਸਿੰਘ ਦੇ ਪ੍ਰੀਵਾਰ ਨੂੰ ਮਿਲਣ ਜਾਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਅਜੇ ਵੀ ਜੰਮੂ ਪੁਲੀਸ ਅਤੇ ਸ਼ਰਾਰਤੀ ਅਨਸਰ ਸਿੱਖਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ ਜੋ ਠੀਕ ਨਹੀਂ। ਅਜਿਹੀਆਂ ਘਟਨਾਵਾਂ ਨੂੰ ਰੋਕਣਾ ਜੰਮੂ ਪ੍ਰਸ਼ਾਸਨ ਦਾ ਫਰਜ਼ ਹੈ।ਜੇਕਰ ਸਮੇਂ ਸਿਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਇਸ ਨਾਲ ਦੇਸ਼ ਦੇ ਹਾਲਾਤ ਖਰਾਬ ਹੋ ਸਕਦੇ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply