Thursday, March 19, 2026

ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਮਈ ਦੇ ਮੁਕਾਬਲੇ ਵਧਿਆ

ਪਠਾਨਕੋਟ, 9 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਪਿਛਲੇ ਮਈ ਮਹੀਨੇ ਦੌਰਾਨ 255.44 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 76.63 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ।ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਰਣਜੀਤ ਸਾਗਰ ਡੈਮ ਨੇ 12 ਅਗਸਤ, 2000 ਤੋਂ 30 ਮਈ 2015 ਤੱਕ 22132 ਮੀਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ ਅਤੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 6639.60 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ।
ਰਣਜੀਤ ਸਾਗਰ ਡੈਮ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੈਮ ਦੀ ਝੀਲ ਦਾ ਪੱਧਰ 1 ਮਈ, 2015 ਨੂੰ 521.45 ਮੀਟਰ ਸੀ, ਜੋ ਵੱਧ ਕੇ 1 ਜੂਨ, 2015 ਨੂੰ 521.49 ਮੀਟਰ ਹੋ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਡੈਮ ਜਿੱਥੇ ਲੋਕਾਂ ਦੀ ਸਹੂਲਤ ਲਈ ਬਿਜਲੀ ਪੈਦਾ ਕਰ ਰਿਹਾ ਹੈ, ਉੱਥੇ ਕਿਸਾਨਾਂ ਨੂੰ ਖੇਤੀ ਲਈ ਸਿੰਚਾਈ ਸਹੂਲਤਾਂ ਵੀ ਮੁਹਈਆ ਕਰ ਰਿਹਾ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply