
ਅੰਮ੍ਰਿਤਸਰ, 9 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕਾਂ ਵਿੱਚ ਪ੍ਰਭਾਵੀ ਸਿੱਖਿਆ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ਅੱਜ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਮੁੱਖ ਬੁਲਾਰੇ ਵਜੋਂ ਸ੍ਰੀਮਤੀ ਨੀਤੂ ਦੂਆ ਦਾ ਸਕੂਲ ਵਿੱਚ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ।
ਵਰਕਸ਼ਾਪ ਦੌਰਾਨ ਸ੍ਰੀਮਤੀ ਦੂਆ ਨੇ ਸੰਬੋਧਨ ਕਰਦਿਆ ਕਿਹਾ ਕਿ ਅਧਿਆਪਕ ਵਿਦਿਆਰਥੀ ਦੇ ਜੀਵਨ ਵਿੱਚ ਇਕ ਅਹਿਮ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਉਹ ਵਿਦਿਆਰਥੀ ਅੰਦਰ ਗਿਆਨ ਨੂੰ ਭਰ ਕੇ ਉਨ੍ਹਾਂ ਨੂੰ ਉਚਾਈਆਂ ਵੱਲ ਲਿਜਾਂਦੇ ਹਨ ਤਾਂ ਕਿ ਉਹ ਜ਼ਿੰਦਗੀ ਵਿੱਚ ਕਾਮਯਾਬ ਹੋ ਸਕੇ।ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵਿਦਿਆਰਥੀਆਂ ਪ੍ਰਤੀ ਸਕਾਰਤਮਿਕ ਸੋਚ ਨੂੰ ਅਪਨਾਉਂਦੇ ਹੋਏ ਉਨ੍ਹਾਂ ਵਿੱਚ ਬੇਹਤਰ ਹੁਨਰ ਦਾ ਸੰਚਾਰ ਕਰਨ ਤਾਂ ਕਿ ਉਹ ਅੱਗੇ ਜਾ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਫ਼ਰਜ ਨਿਭਾਅ ਕਰ ਸਕਣ।ਇਸ ਮੌਕੇ ‘ਤੇ ਪ੍ਰਿੰ: ਡਾ. ਬਰਾੜ ਨੇ ਸ੍ਰੀਮਤੀ ਦੂਆ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਤਰ੍ਹਾਂ ਦੀ ਵਰਕਸ਼ਾਪ ਨਾਲ ਅਧਿਆਪਕਾਂ ਅੰਦਰ ਪ੍ਰਭਾਵੀ ਸਿੱਖਿਆ ਦਾ ਸੰਚਾਰ ਹੁੰਦਾ ਹੈ ਅਤੇ ਉਹ ਸਿੱਖਿਆ ਅੱਗੇ ਚਲਕੇ ਬੱਚਿਆਂ ਲਈ ਲਾਹੇਵੰਦ ਸਾਬਤ ਹੁੰਦੀ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media