Wednesday, July 15, 2026

ਕੰਨਿਆਂ ਸਕੂਲ ਧਰਮਪੁਰਾ ਕਲੌਨੀ ਵਿਖੇ ਮਨਾਇਆ ਵਾਤਾਵਰਨ ਦਿਵਸ

PPN0906201506

ਬਟਾਲਾ 9 ਜੂਨ (ਨਰਿੰਦਰ ਸਿੰਘ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ, ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ, ਜਿਲ੍ਹਾਂ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਗੁਰਦਾਸਪੁਰ ਦੇ ਹੁਕਮਾ ਦੀ ਪਾਲਣਾ ਹਿੱਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਪ੍ਰਿੰਸੀਪਲ ਸ੍ਰੀ ਮਤੀ ਇੰਦਰਜੀਤ ਕੌਰ ਵਾਲੀਆ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਦੌਰਾਨ ਵਿਦਿਆਰਥਣਾ ਵੱਲੋ ਚਾਰਟ ਮੇਕਿੰਗ, ਸਲੋਗਨ ਮੁਕਾਬਲੇ, ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਹਰਪ੍ਰੀਤ ਸਿੰਘ ਲੈਕਚਰਾਰ ਵੱਲੋ ਬੱਚਿਆਂ ਨੂੰ ਸੰਬੋਧਨ ਹੁਦਿਆਂ ਕਿਹਾ ਜੇਕਰ ਸਾਡਾ ਵਾਤਾਵਰਨ ਸੁਧ ਹੋਵੇਗਾ ਤਾ ਹੀ ਇਸ ਸੰਸਾਰ ਤੇ ਮਨੂੰਖੀ ਹੋਦ ਦੀ ਕਾਮਨਾ ਕੀਤੀ ਜਾ ਸਕਦੀ ਹੈ। ਇਸ ਵਾਸਤੇ ਸਾਨੂੰ ਸਾਰਿਆਂ ਨੂੰ ਵਾਤਾਵਰਨ ਪ੍ਰਤੀ ਚੇਤਨ ਹੋ ਕੇ ਕਾਰਜ ਕਰਨੇ ਚਾਹੀਦੇ ਹਨ ਤੇ ਵੱਧ ਤੋ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ।
ਇਸ ਮੌਕੇ ਵਧੀਆਾ ਕਾਰਗੁਜਾਰੀ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਟਾਫ ਵੱਲੋ ਸਨਮਾਨ ਚਿੰਨ ਦਿਤੇ ਗਏ। ਸਕੂਲ ਸਟਾਫ ਤੇ ਵਿਦਿਅਰਥੀਆਂ ਵੱਲੋ ਦਰੱਖਤ ਲਗਾ ਕੇ ਸਹੁੰ ਚੁੱਕੀ ਕਿ ਵਾਤਾਵਰਨ ਦੀ ਸੁੱਧਤਾ ਵਾਸਤੇ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਜੀਵਨ ਸਿੰਘ, ਰਜਨੀ ਬਾਲਾ, ਹਰੀ ਕ੍ਰਿਸਨ, ਹਰੀ ਉਮ ਜੋਸੀ ਤੋ ਇਲਵਾਲ ਸਮੂਹ ਸਟਾਫ ਹਾਜਰ ਸੀ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply