Friday, March 13, 2026

 ‘ਬੇਟੀ ਪੜਾਓ ਬੇਟੀ ਬਚਾਓ’ ਤੇ ‘ਮਿਸ਼ਨ ਇੰਦਰਧੁਨਸ਼’ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ

ਫੋਟੋ ਪ੍ਰਦਰਸ਼ਨੀ ਦਾ ਦੂਜਾ ਦਿਨ ‘ਸਿਹਤ ਖੇਤਰ ਨੂੰ ਸਮਰਪਿਤ’
PPN0906201512
ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਟਾਊਨ ਹਾਲ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੇ ਵਿਗਿਆਪਨ ਅਤੇ ਦ੍ਰਿਸ਼ ਪ੍ਰਚਾਰ ਨਿਦੇਸ਼ਾਲਾ ਡੀਏਵੀਪੀ ਵੱਲੋਂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਉਪਰਾਲਿਆਂ ਨੂੰ ਦਰਸਾਉਂਦੀ ਵਿਸ਼ਾਲ ਫੋਟੋ ਪ੍ਰਦਰਸ਼ਨੀ ”ਸਾਲ ਏਕ ਸ਼ੁਰੂਆਤ ਅਨੇਕ” ਦੇ ਅੱਜ ਦੂਜੇ ਦਿਨ ਇਕ ਜਾਗਰੂਕਤਾ ਰੈਲੀ ਕੱਢੀ ਗਈ। ਅੰਮ੍ਰਿਤਸਰ ਦੇ ਐਸ ਡੀ ਐਮ ਸ੍ਰੀ ਰਾਹੁਲ ਗੁਪਤਾ ਤੇ ਪੀਆਈਬੀ ਦੇ ਸਾਬਕਾ ਡਿਪਟੀ ਡਾਇਰੈਕਟਰ ਸ੍ਰੀ ਬਲਵਿੰਦਰ ਅੱਤਰੀ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਵਿਚ ਸ਼ਾਮਿਲ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਕਟੜਾ ਜੈਮਲ ਸਿੰਘ, ਜਲ੍ਹਿਆਂਵਾਲਾ ਬਾਗ ਤੇ ਹੋਰਨਾਂ ਇਲਾਕਿਆਂ ਤੋਂ ਲੰਘਦੇ ਹੋਏ ਭਰੂਣ ਹੱਤਿਆ ਵਿਰੁੱਧ ਆਵਾਜ਼ ਬੁਲੰਦ ਕੀਤੀ। ‘ਬੇਟੀ ਪੜਾਓ ਬੇਟੀ ਬਚਾਓ’ ਤੇ ‘ਮਿਸ਼ਨ ਇੰਦਰਧੁਨਸ਼’ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਾਗਰੂਕਤਾ ਰੈਲੀ ਦੀ ਅਗਵਾਈ ਖੇਤਰੀ ਪ੍ਰਚਾਰ ਅਧਿਕਾਰੀ ਅੰਮ੍ਰਿਤਸਰ ਸ੍ਰੀਮਤੀ ਗਗਨਦੀਪ ਕੌਰ ਦੇਵਗਨ ਤੇ ਜਲੰਧਰ ਦੇ ਤਕਨੀਕੀ ਸਹਾਇਕ ਕਵੀਸ਼ ਦੱਤ ਨੇ ਕੀਤੀ। PPN0906201513
ਫੋਟੋ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੇ ਬਲਾਕ ਐਜੂਕੇਟਰ ਸ੍ਰੀ ਚਰਨਜੀਤ ਸਿੰਘ ਨੇ ਬੱਚਿਆਂ ਦੇ ਸਤਰੰਗੀ ਸੁਰੱਖਿਆ ਕਵੱਚ ਲਈ ਸ਼ੁਰੂ ਹੋਏ ਮਿਸ਼ਨ ਇੰਦਰਧੁਨਸ਼ ਸਬੰਧੀ ਜਾਣਕਾਰੀ ਦਿੱਤੀ। ਜਿਸਦਾ ਮੰਤਵ 2019 ਤੱਕ ਮੁਕੰਮਲ ਟੀਕਾਕਰਨ ਦੇ ਟੀਚੇ ਨੂੰ ਹਾਸਿਲ ਕਰਨਾ ਹੈ। ਇਹ ਮਿਸ਼ਨ ਹੁਣ ਪੰਜਾਬ ਦੇ 16 ਜ਼ਿਲਿਆ ਵਿਚ ਚੱਲ ਰਿਹਾ ਹੈ।
ਇਸ ਮੌਕੇ ਤੇ ਗੀਤ ਤੇ ਨਾਟਕ ਪ੍ਰਭਾਗ ਦੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ, ਭਰੂਣ ਹੱਤਿਆ, ਦਾਜ ਤੇ ਹੋਰਨਾਂ ਸਮਾਜਿਕ ਬੁਰਾਈਆਂ ਬਾਰੇ ਪ੍ਰੋਗਰਾਮ ਪੇਸ਼ ਕੀਤੇ ਗਏ। ਫੋਟੋ ਪ੍ਰਦਰਸ਼ਨੀ ਦੀ ਆਯੋਜਕ ਖੇਤਰੀ ਪ੍ਰਦਰਸ਼ਨੀ ਅਧਿਕਾਰੀ ਚੰਡੀਗੜ੍ਹ ਮੈਡਮ ਸਪਨਾ ਨੇ ਪ੍ਰਦਰਸ਼ਨੀ ਦੇਖਣ ਆਏ ਲੋਕਾਂ ਨੂੰ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਤੇ ਕੀਤੇ ਗਏ ਹੋਰ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ। ਸਥਾਨਕ ਲੋਕਾਂ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਦੂਜੇ ਰਾਜਾਂ ਦੇ ਸ਼ਰਧਾਲੂਆਂ ਨੇ ਵੀ ਫੋਟੋ ਪ੍ਰਦਰਸ਼ਨੀ ਵਿਚ ਦਿਲਚਪਸੀ ਲਈ। ਲੋਕਾਂ ਨੇ ਜਾਗਰੂਕਤਾ ਲਈ ਕੀਤੇ ਗਏ ਇਸ ਉਪਰਾਲੇ ਦੀ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੀ ਸ਼ਲਾਘਾ ਕੀਤੀ।ਇਸ ਮੌਕੇ ਤੇ ਡੀਏਵੀਪੀ ਵੱਲੋਂ ਸਰਕਾਰ ਦੇ ਪ੍ਰੋਗਰਾਮਾਂ ਬਾਰੇ ਪ੍ਰਕਾਸ਼ਿਤ ਸਮਗੱਰੀ ਵੀ ਵੰਡੀ ਗਈ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply