Wednesday, August 12, 2026

ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕੀਤਾ

ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਜੀ ਡੇਰਾ ਜੋਤੀ ਸਰੂਪ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਬਾਬਾ ਦਰਸ਼ਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਗੁਰੂ ਘਰਾਂ ਦੀ ਸੇਵਾ ਕਰਵਾਉਣ ਤੇ ਪ੍ਰਮਾਤਮਾ ਦੀ ਪ੍ਰੇਮਾ ਭਗਤੀ ਵਿੱਚ ਬਿਤਾਈ।ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਕਰਵਾਈਆਂ ਗਈਆਂ ਗੁਰਧਾਮਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਸਤਿਗੁਰੂ ਦਾ ਭਾਣਾ ਅਟੱਲ ਹੈ ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply