Friday, June 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦਾ ਸਪੈਸ਼ਲ ਸਮਰ ਸਕੂਲ ਸ਼ੁਰੂ

PPN1106201512

ਅੰਮ੍ਰਿਤਸਰ, 11 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਤਿੰਨ ਹਫਤਿਆਂ ਦਾ ਸਪੈਸ਼ਲ ਸਮਰ ਸਕੂਲ ਸ਼ੁਰੂ ਹੋ ਗਿਆ। ਪੰਜਾਬ ਤੋਂ ਇਲਾਵਾ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 45 ਅਧਿਆਪਕ ਇਸ ਵਿਚ ਭਾਗ ਲੈ ਰਹੇ ਹਨ।
ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ, ਨਵੀਂ ਦਿੱਲੀ ਦੇ ਪਰੋ ਵਾਈਸ-ਚਾਂਸਲਰ, ਪ੍ਰੋ. ਨਾਗੇਸ਼ਵਰ ਰਾਓ ਇਸ ਮੌਕੇ ਮੁੱਖ ਮਹਿਮਾਨ ਸਨ।ਪ੍ਰੋ. ਰਾਓ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਧਿਆਪਕਾਂ ਨੂੰ ਵੱਧ ਤੋਂ ਵੱਧ ਗਿਆਨ ਹਾਸਲ ਕਰਨ ਲਈ ਚੰਗਾ ਸਰੋਤਾ ਵੀ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਇਕਾਗਰਤਾ ਨਾਲ ਸੁਣਨ ਨਾਲ ਹੀ ਗਿਆਨ ਵਿਚ ਵਾਧਾ ਹੁੰਦਾ ਹੈ। ਇਸ ਲਈ ਅਧਿਆਪਕਾਂ ਨੂੰ ਆਪਣੇ ਖਿੱਤੇ ਵਿਚ ਨਿਪੁੰਨਤਾ ਹਾਸਲ ਕਰਨ ਲਈ ਵਧੀਆ ਸਰੋਤਾ ਬਣਨ ਦੇ ਗੁਣ ਅਪਨਾਉਣੇ ਪੈਣਗੇ।
ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਤੋਂ ਡਾ. ਸਰੋਜ ਅਰੋੜਾ, ਕੋਰਸ ਕੋਆਰਡੀਨੇਟਰ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜੋਕੇ ਮਾਹੌਲ ਵਿਚ ਵੱਧ ਰਹੀ ਬੇਚੈਨੀ ਅਤੇ ਬੀਮਾਰੀਆਂ ਦਾ ਮੁੱਖ ਕਾਰਨ ਸਾਡਾ ਆਧੁਨਿਕ ਰਹਿਣ-ਸਹਿਣ ਤੇ ਖਾਣ-ਪੀਣ ਹੈ। ਇਸ ਲਈ ਸਾਨੂੰ ਇਸ ਪ੍ਰਤੀ ਪੂਰਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕੋਰਸ ਦਾ ਉਦੇਸ਼ ਅਧਿਆਪਕਾਂ ਨੂੰ ਚੰਗੇ ਰਹਿਣ-ਸਹਿਣ ਤੇ ਖਾਣ-ਪੀਣ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕਰ ਸਕਣ।
ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਤੇ ਸੈਂਟਰ ਬਾਰੇ ਜਾਣਕਾਰੀ ਦਿੱਤੀ। ਵਿਭਾਗ ਦੇ ਮੁਖੀ, ਡਾ. ਸਤਵਿੰਦਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply