Thursday, March 19, 2026

ਜਥੇ: ਅਵਤਾਰ ਸਿੰਘ ਵਲੋਂ ਸ: ਹਰਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਦਾ ਪ੍ਰਗਟਾਵਾ

Avtar Singh SGPC

ਅੰਮ੍ਰਿਤਸਰ, 11 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਵੱਡੇ ਭਰਾਤਾ ਸ: ਹਰਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੇ ਨਾਲ ਹੀ ਸ: ਰੂਪ ਸਿੰਘ, ਸ: ਮਨਜੀਤ ਸਿੰਘ ਤੇ ਸ: ਅਵਤਾਰ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਸ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕ’ਤਰ ਤੇ ਸ: ਜਗਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਵੀ ਸ: ਬੇਦੀ ਨਾਲ ਅਫ਼ਸੋਸ ਪ੍ਰਗਟਾਇਆ।
ਸ: ਹਰਜੀਤ ਸਿੰਘ ਬੇਦੀ, ਬੇਦੀ ਲਾਲ ਸਿੰਘ ਸਾਹਿਤਕਾਰ ਦੇ ਸਪੁੱਤਰ ਤੇ ਡਾ: ਹਰਚੰਦ ਸਿੰਘ ਬੇਦੀ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਵੱਡੇ ਭਰਾ ਸਨ। ਉਹ ਆਪਣੇ ਪਿੱਛੇ ਚਾਰ ਬੇਟੀਆਂ ਤੇ ਇਕ ਬੇਟਾ ਛੱਡ ਗਏ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ: ਹਰਜੀਤ ਸਿੰਘ ਬੇਦੀ ਉਘੇ ਸਮਾਜ ਸੇਵੀ ਤੇ ਸਾਹਿਤਕਾਰ ਸਨ, ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਸਮਾਜ ਅਤੇ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ  ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਸ: ਹਰਜੀਤ ਸਿੰਘ ਬੇਦੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply