ਪਠਾਨਕੋਟ, 12 ਜੂਨ (ਪ.ਪ) – ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਿਆ ਭਾਰਤ ਵੱਲੋਂ ਚਲਾਈ ਜਾ ਰਹੀ ਮਿਸ਼ਨ ਇੰਦਰਧਨੁਸ਼ ਅਧੀਨ ਆਮ ਲੋਕਾਂ ਨੂੰ ਟੀਕਾਕਰਨ ਪ੍ਰਤੀ ਜਾਗਰੂਕ ਲਈ ਗਠਿਤ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਡਾ. ਅਨਿਲ ਮਹਿੰਦਰਾ ਸਿਵਲ ਸਰਜਨ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਸਿਹਤ ਕਰਮਚਾਰੀਆਂ ਦੀ ਇਸ ਗਠਿਤ ਟੀਮ ਵੱਲੋਂ ਕੀਤੇ ਗਏ ਵੱਖ ਵੱਖ ਖੇਤਰਾਂ ਦੇ ਦੌਰੇ ਦੌਰਾਨ 42 ਬੱਚਿਆਂ ਅਤੇ 8 ਗਰਭਵਤੀ ਮਾਵਾਂ ਦਾ ਨਿਰੀਖਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਗਠਿਤ ਟੀਮ ਨੇ ਭੱਠਿਆ, ਝੁੱਗੀਆਂ, ਗੁਜਰਾਂ ਦੇ ਡੇਰਿਆਂ ‘ਤੇ ਜਾ ਕੇ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਟੀਕੇ ਲਗਾਏ ਹਨ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਟੀਕਿਆਂ ਨਾਲ ਬੱਚਿਆਂ ਨੂੰ ਗੰਭੀਰ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਵਿਸ਼ੇਸ਼ ਦੌਰੇ ‘ਤੇ ਆਏ ਸ਼੍ਰੀ ਵਿਪਨ ਗਰਗ, ਰਾਸ਼ਟਰੀ ਕੰਸਲਟੈਟ ਨੇ ਜ਼ਿਲ੍ਹੇ ਅੰਦਰ ਲਗਾਏ ਗਏ ਬੂੱਥਾਂ ਦਾ ਦੌਰਾ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media