Wednesday, September 30, 2026

ਧਰਮ ਪ੍ਰਚਾਰ ਕਮੇਟੀ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਤਹਿਤ ਬੱਚਿਆਂ ਨੂੰ ਕਰੇਗੀ ਸਨਮਾਨਿਤ

ਅੰਮ੍ਰਿਤਸਰ, 14 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਪ੍ਰੋਗਰਾਮ ਤਹਿਤ ਪ੍ਰਣ ਪੱਤਰ ਭਰਨ ਵਾਲੇ ਬੱਚਿਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 16 ਜੂਨ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸਿੱਖ ਨੌਜਵਾਨ ਬੱਚਿਆਂ ਨੂੰ ਮੁੜ ਸਾਬਤ ਸੂਰਤ ਸਿੱਖੀ ਸਰੂਪ ਵਿੱਚ ਲਿਆਉਣ ਲਈ ਪ੍ਰਣ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਬਚਾਉਣ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਪ੍ਰਚਾਰਕਾਂ ਵੱਲੋਂ 300 ਸਕੂਲਾਂ ਦੇ ਤਕਰੀਬਨ 16 ਹਜ਼ਾਰ ਬੱਚਿਆਂ ਤੋਂ ਪ੍ਰਣ ਪੱਤਰ ਭਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 10ਵੀਂ, +1 ਅਤੇ +2 ਦੇ ਕਰੀਬ 3 ਹਜ਼ਾਰ ਬੱਚਿਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਨਮਾਨਿਤ ਕਰਦਿਆਂ ਸਨਮਾਨ ਪੱਤਰ ਦਿੱਤੇ ਜਾਣਗੇ ਅਤੇ ਬਾਕੀ ਬੱਚਿਆਂ ਨੂੰ ਵੀ ਬਾਅਦ ‘ਚ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੱਚਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply