
ਅਲਗੋਂ ਕੋਠੀ, 14 ਜੂਨ (ਹਰਦਿਆਲ ਸਿੰਘ ਭੈਣੀ) – ਅੱਡਾ ਅਲਗੋਂ ਕੋਠੀ ਦੇ ਦੁਕਾਨਦਾਰਾਂ ਨੇ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।ਸਵੇਰ ਤੋਂ ਸ਼ਾਮ ਤੱਕ ਚੱਲੀ ਇਸ ਛਬੀਲ ਦੌਰਾਨ ਮੈਂਗੋ, ਔਰੈਂਜ, ਦੁੱਧ ਆਦਿ ਵੱਖ ਵੱਖ ਕਿਸਮਾਂ ਦੇ ਠੰਡੇ ਮਿੱਠੇ ਜਲ ਅਤੇ ਜਲ ਜੀਰਾ ਵਰਤਾਇਆ ਗਿਆ।ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਪਾਉਣ ਲਈ ਅੱਡਾ ਅਲਗੋਂ ਕੋਠੀ ਅਤੇ ਨੇੜਲੇ ਇਲਾਕਿਆਂ ਦੀਆਂ ਸੰਗਤਾਂ ਨੇ ਠੰਡਾ ਮਿੱਠਾ ਜਲ ਛਕਿਆ।ਛਬੀਲ਼ ਦੌਰਾਨ ਗੁਰਪ੍ਰੀਤ ਸਿੰਘ ਖੈਹਿਰਾ, ਕੇਵਲ, ਬਚਿੱਤਰ ਸਿੰਘ, ਦਿਲਬਾਗ ਸਿੰਘ, ਸਿਮਰਜੀਤ ਸਿੰਘ, ਪਰਮਜੀਤ ਸਿੰਘ, ਸੁਖਚੈਨ ਸਿੰਘ, ਕੁਲਦੀਪ ਸਿੰਘ, ਬਿੱਲਾ, ਅੰਗ੍ਰੇਜ ਸਿੰਘ, ਗੁਰਦੇਵ ਸਿੰਘ, ਪ੍ਰੀਤ ਖੈਹਿਰਾ ਆਦਿ ਨੇ ਅਹਿਮ ਯੌਗਦਾਨ ਪਾਇਆ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media