Thursday, March 26, 2026

ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਤੇ ਜੰਡਿਆਲਾ ਪ੍ਰੈਸ ਕਲੱਬ ਨੇ ਸਾੜਿਆ ਪੁਤਲਾ

PPN1506201505
ਜੰਡਿਆਲਾ ਗੁਰੁ, 15 ਜੂਨ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਕੀ ਪੱਤਰਕਾਰਾਂ ਨੂੰ ਸੱਚੀ ਖਬਰ ਲਿਖਣ ਦੇ ਬਦਲੇ ਅਪਨੀ ਜਾਨ ਗਵਾਉਣੀ ਪਵੇਗੀ? ਉਕਤ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ ਨੇ ਜੀ.ਟੀ ਰੋਡ ਜੰਡਿਆਲਾ ਨੇੜੇ ਹੇਅ-ਡੇਅ ਰੈਸਟੋਰੈਂਟ ਵਿਖੇ ਯੂ. ਪੀ ਸਰਕਾਰ ਦੇ ਉਸ ਮੰਤਰੀ ਦਾ ਪੁਤਲਾ ਸਾੜਨ ਮੋਕੇ ਕਿਹਾ ਕਿ ਪੱਤਰਕਾਰ ਜੋਗਿੰਦਰ ਸਿੰਘ ਵਲੋਂ ਪ੍ਰਕਾਸ਼ਿਤ ਇਕ ਖਬਰ ਤੋਂ ਨਾਰਾਜ਼ ਹੋ ਕੇ ਯੂ ਪੀ ਦੇ ਇੱਕ ਮੰਤਰੀ ਤੇ ਸਮਰਥਕਾ ਵਲੋਂ ਪੱਤਰਕਾਰ ਨੂੰ ਜਿੰਦਾ ਸਾੜ ਦਿੱਤਾ ਗਿਆ ਸੀ।
ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਵਰਕਿੰਗ ਕਮੇਟੀ ਮੈਂਬਰ ਪ੍ਰਧਾਨ ਬਲਜੀਤ ਸਿੰਘ ਨੇ ਇਸ ਘਟਨਾ ਨੂੰ ਅਤਿ ਮੰਦਭਾਗੀ ਦੱਸਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਖੇ ਇੱਕ ਮੰਤਰੀ ਵਲੋਂ ਸ਼ਾਜਿਸ਼ ਦੇ ਤਹਿਤ ਪੱਤਰਕਾਰ ਦੀ ਹੱਤਿਆ ਕੀਤੀ ਗਈ ਹੈ। ਪੱਤਰਕਾਰਾਂ ਵਲੋਂ ਜੀ. ਟੀ. ਰੋਡ ‘ਤੇ ਯੂ. ਪੀ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੋਕੇ ਹੋਰਨਾ ਤੋਂ ਇਲਾਵਾ ਸੁਨੀਲ ਦੇਵਗਨ ਮੀਤ ਪ੍ਰਧਾਨ ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਜਿਲ੍ਹਾ ਦਿਹਾਤੀ ਅੰਮ੍ਰਿਤਸਰ, ਧੀਰਜ ਕੁਮਾਰ, ਵਿੱਕੀ ਰੰਧਾਵਾ, ਰਾਮਸ਼ਰਨਜੀਤ ਸਿੰਘ, ਕੁਲਜੀਤ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ ਕੱਥੂਨੰਗਲ, ਰਜਿੰਦਰ ਸਿੰਘ, ਹਰਿੰਦਰਪਾਲ ਸਿੰਘ, ਸਤਪਾਲ ਸਿੰਘ, ਨਰਿੰਦਰ ਸੂਰੀ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਗੋਪਾਲ ਸਿੰਘ ਸੀਨੀਅਰ ਮੈਂਬਰ ਅਤੇ ਮੀਤ ਪ੍ਰਧਾਨ ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਜੰਡਿਆਲਾ ਗੁਰੂ, ਅਨੀਲ ਕੁਮਾਰ, ਸੁਖਚੈਨ ਸਿੰਘ, ਵਿਨੋਦ ਸੂਰੀ, ਅਮਿਤ ਕੁਮਾਰ, ਜੋਬਨਦੀਪ ਸਿੰਘ, ਵਰੁਣ ਸੋਨੀ, ਸਿਕੰਦਰ ਸਿੰਘ ਖਾਲਸਾ, ਕੁਲਵੰਤ ਸਿੰਘ ਖਾਲਸਾ, ਜਸਬੀਰ ਸਿੰਘ ਤੋਂ ਇਲਾਵਾ ਸਿੱਖ ਯੂਥ ਵੈਲਫੇਅਰ ਸੋਸਾਇਟੀ ਦੇ ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਦੀਪੂ, ਮਨੀ ਸੋਨੀ, ਵਿਨੋਦ ਕੁਮਾਰ, ਸੁਖਚੈਨ ਸਿੰਘ ਆਦਿ ਹਾਜ਼ਿਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply