Thursday, October 1, 2026

ਪੁਲਿਸ ਅਫ਼ਸਰਾਂ ਅਤੇ ਕਰਮਚਾਰੀਆਂ ਦਾ ਲਗਾਇਆ ਇੱਕ ਰੋਜ਼ਾ ਯੋਗਾ ਟ੍ਰੇਨਿੰਗ ਕੈਂਪ

PPN1506201514

ਪਠਾਨਕੋਟ, 15 ਜੂਨ (ਪ.ਪ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਆਯੂਰਵੈਦਾ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਦੀ ਪ੍ਰਧਾਨਗੀ ਹੇਠ ਸਥਾਨਿਕ ਗੁਰਕਰਤਾਰ ਪੈਲੇਸ ਵਿਖੇ ਪੁਲਿਸ ਅਫ਼ਸਰਾਂ ਅਤੇ ਪੁਲਿਸ ਕਰਮਚਾਰੀਆਂ ਦਾ ਇੱਕ ਰੋਜ਼ਾ ਯੋਗਾ ਟ੍ਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਨਰਿੰਦਰ ਕੁਮਾਰ ਬੇਦੀ ਐਸ.ਪੀ., ਰਣਜੀਤ ਸਿੰਘ ਡੀ.ਐਸ.ਪੀ. ਧਾਰਕਲਾਂ, ਅਸ਼ਵਨੀ ਕੁਮਾਰ ਡੀ.ਐਸ.ਪੀ. ਪਠਾਨਕੋਟ, ਪ੍ਰਭਜੋਤ ਸਿੰਘ ਡੀ.ਐਸ.ਪੀ. ਦਿਹਾਤੀ ਪਠਾਨਕੋਟ, ਜ਼ਿਲ੍ਹੇ ਦੇ ਥਾਣਾ ਮੁੱਖੀਆਂ ਤੇ ਕਰਮਚਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦਿਆਂ ਨੇ ਹਿੱਸਾ ਲਿਆ।
ਐਸ.ਐਸ.ਪੀ. ਨੇ ਇਸ ਮੌਕੇ ਦੱਸਿਆ ਕਿ ਇਸ ਯੋਗਾ ਟ੍ਰੇਨਿੰਗ ਕੈਂਪ ਵਿੱਚ ਜ਼ਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਦਫ਼ਤਰ ਪਠਾਨਕੋਟ ਵੱਲੋਂ ਡਾ. ਸ਼ਾਚਿਨ ਗੁਪਤਾ ਆਯੂਰਵੈਦਿਕ ਅਫ਼ਸਰ, ਡਾ. ਬਬਿਤਾ ਯੋਗਾ ਐਕਸਪਰਟ ਅਤੇ ਅਰਵਿੰਦਰ ਸ਼ਰਮਾ ਨੇ ਪੁਲਿਸ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਯੋਗਾ ਕਰਨ ਸਬੰਧੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਯੋਗਾ ਕਰਨ ਨਾਲ ਵਿਅਕਤੀ ਮਾਨਸਿਕ ਅਤੇ ਸਰੀਰਿਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ ਅਤੇ ਇਸ ਯੋਗਾ ਟ੍ਰੇਨਿੰਗ ਕੈਂਪ ਦਾ ਪੁਲਿਸ ਅਫ਼ਸਰਾਂ ਤੇ ਕਰਮਚਾਰੀਆਂ ਨੂੰ ਪੂਰਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਯੋਗਾ ਕਰਨ ਲਈ ਪੁਲਿਸ ਅਫ਼ਸਰ ਤੇ ਕਰਮਚਾਰੀ ਸਰੀਰਿਕ ਤੌਰ ‘ਤੇ ਤੰਦਰੁਸਤ ਤੇ ਮਾਨਸਿਕ ਤੌਰ ‘ਤੇ ਚੁਸਤ ਰਹਿਣਗੇ ਅਤੇ ਹਰਪੱਖੋਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾਲ ਲੜਨ ਲਈ ਤਿਆਰ ਰਹਿਣਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply