Thursday, July 9, 2026

ਕਮਿਸ਼ਨਰ ਆਯੂਸ਼ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜ਼ਾਇਜਾ

PPN1906201506

ਅੰਮ੍ਰਿਤਸਰ, 19 ਜੂਨ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ 21 ਜੂਨ ਨੂੰ ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰਬੰਧਾਂ ਦਾ ਸ੍ਰੀ ਹੁਸਨ ਲਾਲ ਕਮਿਸ਼ਨਰ ਆਯੂਸ਼ ਵੱਲੋਂ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਇਸ ਸਮਾਗਮ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਪ੍ਰਦੀਪ ਸਭਰਵਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਖਾਲਸਾ ਕਾਲਜ ਵਿਖੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਸ੍ਰੀ ਜਸਬੀਰ ਸਿੰਘ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ, ਉਪ ਮੰਡਲ ਮੈਜਿਸਟਰੇਟ ਸ੍ਰੀ ਰੋਹਿਤ ਗੁਪਤਾ, ਸ੍ਰੀਮਤੀ ਲਵਜੀਤ ਕਲਸੀ ਟਰਾਂਸਪੋਰਟ ਅਫਸਰ, ਜਿਲ੍ਹਾ ਛੋਟੀਆਂ ਬਚਤਾਂ ਅਫਸਰ ਸ੍ਰੀ ਗੁਲਸ਼ਨ ਕੁਮਾਰ, ਸਮਾਜ ਭਲਾਈ ਅਫਸਰ, ਸ੍ਰੀ ਨਰਿੰਦਰਜੀਤ ਸਿੰਘ ਪਨੂੰ, ਸ੍ਰੀਮਤੀ ਹਰਪਾਲਜੀਤ ਕੌਰ ਜਿਲ੍ਹਾ ਖੇਡ ਅਫਸਰ, ਸ੍ਰੀ ਜੇ:ਪੀ:ਸਲਵਾਨ ਨਾਇਬ ਤਹਿਸੀਲਦਾਰ, ਡਾ: ਸੁਧੀਰ ਹਾਜਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਖੇ 21 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 7:00 ਵਜੇ ਸ਼ੁਰੂ ਹੋਵੇਗਾ, ਜਿਸ ਦੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆਕਿ ਇਸ ਸਬੰਧੀ ਇਸ ਸਮਾਗਮ ਦੀ ਫਾਈਨਲ ਰਿਹਰਸਲ ਸਵੇਰੇ 6:00 ਵਜੇ ਖਾਲਸਾ ਕਾਲਜ ਵਿਖੇ ਹੋਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਮਾਗਮ ਵਿੱਚ ਸ਼ਿਰਕਤ ਕਰਨ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply