Thursday, July 9, 2026

ਪੀ.ਐੱਨ.ਬੀ ਮੈਟਲਾਈਫ ਇੰਸ਼ੋਰੈਂਸ ਕੰਪਨੀ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ

PPN1906201507

ਹੁਸ਼ਿਆਰਪੁਰ, 19 ਜੂਨ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੀ.ਐੱਨ.ਬੀ.ਮੈਟਲਾਈਫ ਇੰਸ਼ੋਰੈਂਸ ਕੰਪਨੀ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਬ੍ਰਾਂਚ ਹੈੱਡ ਮੁਨੀਰ ਨਜ਼ਰ ਦੀ ਯੋਗ ਅਗਵਾਈ ਹੇਠ ਸਥਾਨਕ ਸੁਤਿਹਰੀ ਰੋਡ ਵਿਖੇ ਲਗਾਈ ਗਈ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਦਿਨਕਰ ਚੋਪੜਾ ਰਿਜ਼ਨਲ ਹੈੱਡ ਪੰਜਾਬ, ਮੁਨੀਰ ਨਜ਼ਰ ਅਤੇ ਜਸਪਾਲ ਸਿੰਘ ‘ਮੰਡੇਰ’ ਪੰਡੋਰੀ ਬੀਬੀ ਨੇ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਇਸ ਮੌਕੇ ਉਤਸ਼ਾਹੀ ਨੌਜਵਾਨਾਂ ਅਤੇ ਸਟਾਫ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਅਮਰੀਕ ਸਿੰਘ, ਪਰਮਵੀਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਅਜੈਪਾਲ ਸਿੰਘ, ਚਤਿੰਦਰ ਸਿੰਘ, ਗੁਰਬਿੰਦਰ ਸਿੰਘ ਪਲਾਹਾ, ਅਮਨਦੀਪ ਕੌਰ, ਮੁਨੀਸ਼ ਸ਼ਰਮਾ ਆਦਿ ਵੀ ਮੌਜੂਦ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply