ਅੰਮ੍ਰਿਤਸਰ, 19 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਭਸਿਮਰਨਦੀਪ ਸਿੰਘ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀ.) ਵੱਲੋਂ ਕਰਵਾਈ ਗਈ ਜੇ. ਈ. ਈ. ਐਡਵਾਂਸ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਜਾਹਿਰ ਕਰਦਿਆਂ 1168 ਆਲ ਇੰਡੀਆ ਰੈਂਕ ਲੈ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਜਦ ਕਿ ਉਕਤ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਵਿੱਚ 92.8 ਫ਼ੀਸਦੀ ਨੰਬਰ ਹਾਸਲ ਕਰਕੇ ਨਾਮਣਾ ਖੱਟਿਆ ਹੈ।
ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਉਕਤ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਿਮਰਨਪ੍ਰੀਤ ਸਿੰਘ ਨੇ ਆਈ. ਆਈ. ਟੀ. ਮੇਨ ਵਿੱਚ 254 ਨੰਬਰ ਹਾਸਲ ਕੀਤੇ ਸਨ। ਉਨ੍ਹਾਂ ਇਸ ਚੰਗੇ ਨਤੀਜੇ ਲਈ ਵਿਦਿਆਰਥੀ ਅਤੇ ਸਮੂੰਹ ਅਧਿਆਪਕ ਸਟਾਫ਼ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਕੂਲ ਦੁਆਰਾ ਕਮਜ਼ੋਰ ਵਿਦਿਆਰਥੀਆਂ ਲਈ ਵੀ ਖਾਸ ਕਲਾਸਾਂ ਦਾ ਇੰਤਜਾਮ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ।
ਉਨ੍ਹਾਂ ਇਸ ਖੁਸ਼ੀ ਦੇ ਮੌਕੇ ‘ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰੇਰਣਾ ਸਦਕਾ ਸਕੂਲ ਦਾ ਵਿੱਦਿਅਕ ਅਤਿ ਮਜ਼ਬੂਤ ਹੋਇਆ ਹੈ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media