ਭਿੱਖੀਵਿੰਡ, 19 ਜੂਨ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣਦਾਸ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਮੇਂ ਕੰਮਾਂ ਦਾ ਜਾਇਜਾ ਲੈਂਦਿਆਂ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਮੌਜਦਾਸ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਨਰੈਣਦਾਸ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਬਾਬਾ ਮੌਜਦਾਸ ਜੀ ਨੇ ਸੰਗਤਾਂ ਨੂੰ ਮੇਲੇ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …