ਸ. ਰਾਮਪਾਲ ਸਿੰਘ ਬਹਿਣੀਵਾਲ ਹੋਣਗੇ ਪਾਰਟੀ ਲੀਡਰੁ ਡਾ: ਰੂਪ ਸਿੰਘ
ਅੰਮ੍ਰਿਤਸਰ, 20 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ 190 ਸਿ’ਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ ਅੱਜ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਜਥੇ ਦੇ ਜਨਰਲ ਪ੍ਰਬੰਧਕ ਸz:ਬਲਜਿੰਦਰ ਸਿੰਘ ਬ’ਦੋਵਾਲ ਸੁਪਰਵਾਈਜ਼ਰ ਸ਼ੋ੍ਰਮਣੀ ਕਮੇਟੀ ਹੋਣਗੇ।
ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ 272 ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ 85 ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ 190 ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਆਪਣੇ ਜਾਨ ਤੋਂ ਪਿਆਰੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਹ ਜਥਾ ਅੱਜ ੨੧ ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਸਵੇਰੇ 9:30 ਵਜੇ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਪਰਤ ਆਵੇਗਾ।
ਉਨ੍ਹ੍ਰਾਂ ਕਿਹਾ ਕਿ ਇਹ ਜਥਾ 22 ਜੂਨ 2015 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ (ਮੰਡੀ ਚੂਹੜਕਾਨਾ ਸ਼ੇਖੂਪੁਰਾ) ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਰਤ ਆਵੇਗਾ। 23 ਜੂਨ ਨੂੰ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ 26 ਜੂਨ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਉਨ੍ਹਾਂ ਕਿਹਾ ਕਿ ਵੱਖ ਵੱਖ ਇਤਿਹਾਸਕ ਅਸਥਾਨਾਂ ਦੇ ਦਰਸ਼ਨਾ ਉਪਰੰਤ ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਵਾਪਸ ਭਾਰਤ ਪਰਤ ਆਵੇਗਾ।ਇਸ ਮੌਕੇ ਉਨ੍ਹਾਂ ਨਾਲ ਸ: ਜਸਪਾਲ ਸਿੰਘ ਵਧੀਕ ਸਕੱਤਰ ਯਾਤਰਾ ਵਿਭਾਗ ਵੀ ਹਾਜ਼ਰ ਸਨ।
Punjab Post Daily Online Newspaper & Print Media