Friday, March 20, 2026

ਆਰਯੂਵੈਦਿਕ ਵਿਭਾਗ ਪੰਜਾਬ ਵੱਲੋਂ ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ

PPN2106201512

ਪਠਾਨਕੋਟ, 21 ਜੂਨ (ਪ.ਪ) – ਸਥਾਨਕ ਆਈ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਆਰਯੂਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦੀ ਪ੍ਰਧਾਨਗੀ ਕੀਤੀ। ਸ਼੍ਰੀ ਵਿਨੋਦ ਖੰਨਾ ਮੈਂਬਰ ਪਾਰਲੀਮੈਂਟ ਦੀ ਧਰਮਪਤਨੀ ਸ਼੍ਰੀਮਤੀ ਕਵਿਤਾ ਖੰਨਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਈ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਨਰਿੰਦਰ ਪਰਮਾਰ ਜ਼ਿਲ੍ਹਾ ਪ੍ਰਧਾਨ ਭਾਜਪਾ, ਅਨਿਲ ਰਾਮਪਾਲ ਮੰਡਲ ਪ੍ਰਧਾਨ ਭਾਜਪਾ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅਨਿਲ ਮਹਿੰਦਰਾ ਸਿਵਲ ਸਰਜਨ, ਹਰਬੰਸ ਸਿੰਘ ਖਜ਼ਾਨਾ ਅਫ਼ਸਰ, ਯਸ਼ਪਾਲ ਸ਼ਰਮਾ ਤਹਿਸੀਲਦਾਰ, ਸੁਖਦੇਵ ਰਾਜ ਬੀ.ਡੀ.ਪੀ.ਓ., ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਤਰਸੇਮ ਸਿੰਘ ਡੀ.ਐਚ.ਓ., ਸਤੀਸ਼ ਸੈਣੀ ਐਮ.ਈ., ਹਰਸਿਮਰਤ ਕੌਰ ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ, ਉਮਾ ਕੁਮਾਰੀ ਸੀ.ਡੀ.ਪੀ.ਓ., ਪ੍ਰਿੰ: ਸਮਰਿੰਦਰ ਸ਼ਰਮਾ, ਵਿਪਨ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ, ਮੰਜੂ ਗੁਪਤਾ, ਵਿਨੇ ਮੋਹਨ, ਰਵਿੰਦਰ ਕੁਮਾਰ, ਰਾਜੇਸ਼ਵਰ ਸਲਾਰੀਆ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦੇ, ਪੱਤਵੰਤੇ ਸ਼ਹਿਰੀ ਅਤੇ ਆਮ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਯੋਗਾ ਕੈਂਪ ਦੀ ਸ਼ੁਰੂਆਤ ਹਵਨ ਕਰਕੇ ਕੀਤੀ ਗਈ ਅਤੇ ਡਾ. ਵਿਕੇਸ਼ ਮਹਾਜਨ ਤੇ ਪਵਨ ਮਨਹਾਸ ਨੇ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਯੋਗ ਅਭਿਆਸ ਅਤੇ ਯੋਗਾ ਦੇ ਵੱਖ ਵੱਖ ਤਰ੍ਹਾਂ ਦੇ 21 ਆਸਨ ਕਰਵਾਏ ਅਤੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।  ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਇਸ ਮੌਕੇ ਦੱਸਿਆ ਕਿ ਯੋਗਾ ਕਰਨ ਨਾਲ ਜਿੱਥੇ ਵਿਅਕਤੀ ਦੀ ਬੁੱਧੀ ਅਤੇ ਮਾਨਸਿਕਤਾ ਦਾ ਵਿਕਾਸ ਹੁੰਦਾ ਹੈ, ਉੱਥੇ ਸਰੀਰਿਕ ਰੋਗਾਂ ਤੋਂ ਵੀ ਮੁਕਤੀ ਮਿਲਦੀ ਹੈ ਅਤੇ ਵਿਅਕਤੀ ਤੰਦਰੁਸਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਉਪਰਾਲਿਆਂ ਸਕਦਾ ਯੋਗ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਅਤੇ ਅੱਜ ਸਾਰਾ ਵਿਸ਼ਵ ਯੋਗ ਦਿਵਸ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਲੋਕ ਸਰੀਰਿਕ ਪੱਖੋਂ ਸਿਹਤਮੰਦ ਹੋਣਗੇ, ਉੱਥੇ ਮਾਨਸਿਕ ਤਣਾਅ ਵੀ ਘੱਟਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਦਿਨ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ‘ਤੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ। ਸ਼੍ਰੀਮਤੀ ਕਵਿਤਾ ਖੰਨਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਸਮਾਂ ਕੱਢ ਕੇ ਹਰ ਰੋਜ਼ ਸਵੇਰੇ ਯੋਗਾ ਕਰਨਾ ਚਾਹੀਦਾ ਹੈ।
ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਯੋਗਾ ਸਾਡੇ ਮਾਨਸਿਕ ਅਤੇ ਸਰੀਰਿਕ ਰੋਗਾਂ ਨੂੰ ਦੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਯੋਗ ਦੀਆਂ ਵੱਖ ਵੱਖ ਵਿੱਧੀਆਂ ਅਪਨਾਉਣ ਨਾਲ ਸਾਡਾ ਸਰੀਰ ਅਰੋਗ ਰਹਿੰਦਾ ਹੈ ਅਤੇ ਚਿਹਰੇ ਦੀ ਚਮਕ ਵੀ ਵੱਧਦੀ ਹੈ। ਉਨ੍ਹਾਂ ਨੇ ਇਸ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਸ਼੍ਰੀ ਰਾਜ ਠਕੁਰਾਲ ਨੇ ਕੀਤਾ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply