ਗੁਰਦੁਆਰਿਆਂ ਦੇ ਪ੍ਰਬੰਧ ‘ਚ ਸੁਧਾਰ, ਨਾਨਕਸ਼ਾਹੀ ਕੈਲੰਡਰ ਤੇ ਸਿ’ਖਾਂ ਦੀ ਜਾਨੁਮਾਲ ਦੀ ਰਾਖੀ ਲਈ ਕੀਤੀ ਜਾਵੇਗੀ- ਬਹਿਣੀਵਾਲ
ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ 190 ਸਿ’ਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ 21 ਜੂਨ ਨੂੰ ਤੇਜਾ ਸਿੰਘ ਸਮੁੰਚਰੀ ਹਾਲ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ। ਜਨਰਲ ਪ੍ਰਬੰਧਕ ਵਜੋਂ ਸ: ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ, ਸz: ਵਰਿੰਦਰ ਸਿੰਘ ਠਰੂ ਅਤੇ ਹੋਰ ਸਟਾਫ਼ ਵੀ ਨਾਲ ਗਿਆ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਡਾ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ ਨੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।
ਪ੍ਰੈਸ ਨਾਲ ਗੱਲਬਾਤ ਦੌਰਾਨ ਸ: ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿੱਚ ਮਾਣਯੋਗ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੂੰ ਬਤੌਰ ਪਾਰਟੀ ਲੀਡਰ ਵਜੋਂ ਜਾਣ ਲਈ ਸੇਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਥਾ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਤੇ ਫੇਰ ਵੱਖੁਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ 29 ਜੂਨ ਨੂੰ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਪ੍ਰਬੰਧਵਿੱਚ ਸੁਧਾਰ ਲਿਆਉਣ, ਗੁਰੂ ਸਾਹਿਬਾਨ ਤੇ ਹੋਰ ਇਤਿਹਾਸਕ ਦਿਹਾੜਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਅਤੇ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਪਾਕਿਸਤਾਨੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ।
ਡਾ:ਰੂਪ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ 272 ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ 82 ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ 190 ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਆਪਣੇ ਜਾਨ ਤੋਂ ਪਿਆਰੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਹ ਜਥਾ ਅੱਜ 21 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ: ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਕਮੇਟੀ ਮੈਂਬਰ ਦੀ ਅਗਵਾਈ ਵਿੱਚ ਰਵਾਨਾ ਕਰ ਦਿੱਤਾ ਗਿਆ ਹੈ।ਉਨ੍ਹ੍ਰਾਂ ਕਿਹਾ ਕਿ ਸ਼ਰਧਾਲੂਆਂ ਦਾ ਇਹ ਜਥਾ 22 ਜੂਨ 2015 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ (ਮੰਡੀ ਚੂਹੜਕਾਨਾ ਸ਼ੇਖੂਪੁਰਾ) ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਰਤ ਆਵੇਗਾ। ੨੩ ਜੂਨ ਨੂੰ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ 26 ਜੂਨ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਉਨ੍ਹਾਂ ਕਿਹਾ ਕਿ ਵੱਖ ਵੱਖ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਵਾਪਸ ਭਾਰਤ ਪਰਤ ਆਵੇਗਾ। ਇਸ ਮੌਕੇ ਉਨ੍ਹਾਂ ਨਾਲ ਸ: ਜਸਪਾਲ ਸਿੰਘ, ਸz: ਹਰਭਜਨ ਸਿੰਘ ਮਨਾਵਾਂ, ਸ: ਸੁਖਦੇਵ ਸਿੰਘ ਭੂਰਾਕੋਹਨਾ, ਸ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ: ਬਿਜੈ ਸਿੰਘ ਵਧੀਕ ਸਕੱਤਰ, ਸz: ਜਗਜੀਤ ਸਿੰਘ, ਸ: ਜਸਵਿੰਦਰ ਸਿੰਘ ਦੀਨਪੁਰ ਤੇ ਸz: ਗੁਰਦੇਵ ਸਿੰਘ ਉਬੋਕੇ ਮੀਤ ਸਕੱਤਰ, ਸ: ਜਤਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਜਸਵਿੰਦਰ ਸਿੰਘ ਦੀਪ ਇੰਚਾਰਜ, ਸ: ਇੰਦਰ ਮੋਹਣ ਸਿੰਘ ‘ਅਨਜਾਣ’, ਸ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ: ਪਰਮਜੀਤ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦਾ ਸਟਾਫ ਹਾਜ਼ਰ ਸੀ।
Punjab Post Daily Online Newspaper & Print Media
