Tuesday, November 24, 2026

 ਧੰਨ ਧੰਨ ਬਾਬਾ ਨਰੈਣਦਾਸ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

PPN2306201501 PPN2306201502
ਭਿੱਖੀਵਿੰਡ, 23 ਜੂਨ (ਕੁਲਵਿੰਦਰ ਸਿੰਘ ਕੰਬੋਕੇ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਅੱਜ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਇਸ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ, ਸੱਜੇ ਹੋਏ ਦੀਵਾਨਾਂ ਵਿੱਚ ਪੰਥ ਦੇ ਉਘੇ ਕਥਾ-ਵਾਚਕ, ਕਵੀਸ਼ਰ ਅਤੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰੁ ਜਸ ਸੁਣਾ ਕੇ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ ਲਈ ਪ੍ਰੇਰਿਤ ਕੀਤਾ।ਇਸ ਸਮਾਗਮ ਦੌਰਾਨ ਬਾਬਾ ਸੰਤੋਖ ਦਾਸ ਜੀ ਤੋਂ ਵਰਸਾਏ ਹੋਏ ਮੁੱਖ ਸੇਵਾਦਾਰ ਬਾਬਾ ਮੋਜੀਦਾਸ ਜੀ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਇਸ ਮੇਲੇ ਦੌਰਾਨ ਗੁਰੂ ਕਾ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਚਲਦੀਆਂ ਰਹੀਆਂ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply